ਬਰਜਿੰਦਰ ਸਿੰਘ ਹਮਦਰਦ ਵਿਜੀਲੈਂਸ ਵੱਲੋਂ ਤਲਬ, ਰਾਜਾ ਵੜਿੰਗ ਵੱਲੋਂ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਸੱਦਾ
Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਅੱਜ ਵਿਜੀਲੈਂਸ ਬਿਊਰੋ ਦੇ ਜਲੰਧਰ ਦਫ਼ਤਰ ਵਿਖੇ ਤਲਬ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ
Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਅੱਜ ਵਿਜੀਲੈਂਸ ਬਿਊਰੋ ਦੇ ਜਲੰਧਰ ਦਫ਼ਤਰ ਵਿਖੇ ਤਲਬ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਅੱਜ ਪੰਜਾਬ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ। ਇਹ ਕਾਰਵਾਈ ਜਲੰਧਰ ਵਿਖੇ ਉਸਾਰੀ ਗਈ ਜੰਗੇ ਅਜ਼ਾਦੀ ਯਾਦਗਾਰ ਦੇ ਫੰਡਾਂ ਬਾਰੇ ਚੱਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ।
ਇਸ ਦੌਰਾਨ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਨ ਦੇ ਵਿਰੋਧ 'ਚ ਪੰਜਾਬ ਕਾਂਗਰਸ ਨੇ ਆਵਾਜ਼ ਉਠਾਈ ਹੈ ਤੇ ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਇਹ ਗਾਣੇ ਅੱਜ ਵੀ ਲੋਕਾਂ ਦੀ ਪਸੰਦ, ਇੱਥੇ ਸੁਣੋ ਮੂਸੇਵਾਲਾ ਦੇ ਹੁਣ ਤੱਕ ਦੇ ਬੈਸਟ ਗਾਣੇ
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ ਦੀ ਬਦਲਾਖੋਰੀ ਵਾਲੀ ਕਾਰਵਾਈ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ, ਜੋ ਬੇਹੱਦ ਨਿੰਦਣਯੋਗ ਹੈ। ਬਰਜਿੰਦਰ ਸਿੰਘ ਜੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਪੰਜਾਬ ਕਾਂਗਰਸ ਲੀਡਰਸ਼ਿਪ ਨੇ ਪ੍ਰੈੱਸ ਦੀ ਆਜ਼ਾਦੀ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ 1 ਜੂਨ ਨੂੰ ਦੁਪਹਿਰ 1 ਵਜੇ ਜਲੰਧਰ ਵਿਖੇ ਉਨ੍ਹਾਂ ਦੇ ਦਫਤਰ ਜਾਵੇਗੀ।
ਇਹ ਵੀ ਪੜ੍ਹੋ : ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ
ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਪਾਰਟੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਧਰਮ, ਸੱਭਿਆਚਾਰ ਅਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਲੋਕਤੰਤਰ ਦੇ ਚੌਥੇ ਥੰਮ ਦੀ ਆਜ਼ਾਦੀ ਦੀ ਰਾਖੀ ਕਰਨ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।