Punjab News: ਪੰਜਾਬ ਵਿੱਚ ਚੱਲ ਰਹੇ ਬਜਟ ਸੈਸ਼ਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਵਿੱਚ ਹੋ ਰਹੀਆਂ ਵਾਰਦਾਤਾਂ ਦੀਆਂ ਖ਼ਬਰਾਂ ਆਪਣੀ ਸਫੈਦ ਟੀ-ਸ਼ਰਟ ਉੱਤੇ ਪ੍ਰਿੰਟ ਕਰਵਾਈਆਂ ਹਨ।
ਇਸ ਮੌਕੇ ਰਾਜਾ ਵੜਿੰਗ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਕੇ ਲਿਖਿਆ, ਅੱਜ ਹਰ ਪੰਜਾਬੀ ਮਹਿਸੂਸ ਕਰਦਾ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਪਰ ਪੰਜਾਬ ਸਰਕਾਰ ਲਗਾਤਾਰ ਤੱਥਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਪੁਲਿਸ ਆਪਣੇ ਹੀ ਸੀਨੀਅਰ ਅਧਿਕਾਰੀਆਂ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਜਿਸ ਕਰਕੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਲੋਕਾਂ ਦੀ ਆਵਾਜ਼ ਬਣਨ ਦੀ ਸਹੁੰ ਚੁੱਕੀ ਹੈ।"
ਜ਼ਿਕਰ ਕਰ ਦਈਏ ਕਿ ਪੰਜਾਬ ਕਾਂਗਰਸ ਲਗਾਤਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜਣ ਦੀਆਂ ਗੱਲਾਂ ਕਹਿ ਰਹੀ ਹੈ। ਇਸ ਦੌਰਾਨ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਬਾਬਤ ਸਖ਼ਤ ਕਾਰਵਾਈ ਕਰਨ ਲਈ ਰਾਜਾ ਵੜਿੰਗ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਵੀ ਚਿੱਠੀ ਲਿਖੀ ਗਈ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਗੋਇੰਦਵਾਲ ਜੇਲ੍ਹ ਵਿੱਚ ਹੋਏ ਕਤਲਾਂ ਤੋਂ ਬਾਅਦ ਤੇ ਉਨ੍ਹਾਂ ਦੀ ਵੀਡੀਓ ਸਾਹਮਣੇ ਨੂੰ ਲੈ ਕੇ ਵੀ ਲਗਾਤਾਰ ਸਰਕਾਰ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਇਸ ਮੌਕੇ ਵਿਰੋਧੀ ਸਾਫ਼-ਸਾਫ਼ ਕਹਿ ਰਹੇ ਹਨ ਕਿ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਸਰਕਾਰ ਭਗਵੰਤ ਮਾਨ ਨਹੀਂ ਸਗੋਂ ਦਿੱਲੀ ਤੋਂ ਰਿਮੋਟ ਨਾਲ ਚੱਲ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।