Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੜ ਤੋਂ ਕਾਂਗਰਸ ਵਿੱਚ ਜੋਸ਼ ਭਰਨ ਲਈ ਹੰਭਲਾ ਮਾਰਿਆ ਹੈ। ਉਹ ਅੱਜ ਤੋਂ ਪੰਜਾਬ ਦੇ 234 ਬਲਾਕਾਂ ਦਾ ਦੌਰਾ ਕਰੇਗਾ ਤੇ ਇਸ ਸਮੇਂ ਦੇ ਜਿੱਤੇਗਾ ਬਲਾਕ ਤੇ ਜਿੱਤੇਗੀ ਕਾਂਗਰਸ ਮੁਹਿੰਮ ਚਲਾਉਣਗੇ। ਇਸ ਮੁਹਿੰਮ ਦੀ ਸ਼ੁਰੂਆਤ ਡੇਰਾ ਬੱਸੀ ਤੋਂ ਕੀਤੀ ਜਾਵੇਗੀ ਜਿਸ ਵਿੱਚ ਵੱਡੇ ਲੀਡਰ ਹਿੱਸਾ ਲੈਣਗੇ।


ਇਸ ਮੁਹਿੰਮ ਦੇ ਤਹਿਤ 2027 ਵਿਧਾਨ ਸਭਾ ਚੋਣਾਂ ਲਈ ਪਾਰਟੀ ਤਿਆਰ ਕਰਨਾ ਮੁੱਖ ਟੀਚਾ ਹੈ। ਇਸ ਮੁਹਿੰਦ ਦੇ ਤਹਿਤ ਸੂਬਾ ਕਾਂਗਰਸ ਦੇ ਲੀਡਰ, ਵਰਕਰਾਂ, ਅਹੁਦੇਦਾਰਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਤਾਕਤ ਇਸ ਦੇ ਜ਼ਮੀਨੀ ਨੈਟਵਰਕ ਵਿੱਚ ਹੈ। ਇਸ ਮੁਹਿੰਮ ਦੇ ਜ਼ਰੀਏ ਅਸੀਂ ਉਨ੍ਹਾਂ ਦੀਆਂ ਚੁਣੌਤੀਆਂ ਨੂੰ ਸਮਝਣ ਤੇ ਭਵਿੱਖ ਦੀਆਂ ਰਣਨੀਤੀਆਂ ਨੂੰ ਤਿਆਰ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ ਸਗੋਂ ਕਾਂਗਰਸ ਨੂੰ ਹਰ ਪੰਜਾਬੀ ਦੇ ਘਰ ਦੀ ਪ੍ਰਤੀਨਿਧੀ ਬਣਾਉਣ ਦਾ ਮਿਸ਼ਨ ਹੈ।



ਵੜਿੰਗ ਨੇ ਕਿਹਾ ਕਿ ਅਸੀਂ ਸਿਰਫ ਚੋਣਾਂ ਦੀ ਤਿਆਰੀ ਨਹੀਂ ਕਰ ਰਹੇ ਹਾਂ, ਪਰ ਹਰ ਇੱਕ ਪੰਜਾਬੀ ਦੀ ਇੱਕ ਆਵਾਜ਼ ਬਣ ਕੇ ਕੰਮ ਕਰ ਰਹੇ ਹਾਂ। ਜਨਤਾ ਦੀਆਂ ਸਮੱਸਿਆਵਾਂ ਨੂੰ ਸਮਝਣ ਨਾਲ, ਅਸੀਂ ਇੱਕ ਰੋਡਮੈਪ ਤਿਆਰ ਕਰਾਂਗੇ ਜੋ ਲੋਕਾਂ ਦੀਆਂ ਇੱਛਾਵਾਂ ਨਾਲ ਮੇਲ ਖਾਂਦਾ ਹੋਵੇਗਾ।


ਜ਼ਿਕਰ ਕਰ ਦਈਏ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਕਾਂਗਰਸ ਨੇ 7 ਸੀਟਾਂ ਉੱਤੇ ਜਿੱਤ ਦਰਜ ਕੀਤੀ ਸੀ ਜਦੋਂ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਹਿੱਸੇ 3 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਉੱਤੇ ਜਿੱਤ ਦਾ ਝੰਡਾ ਗੱਡਿਆ ਸੀ। ਹਾਲਾਂਕਿ ਇਸ ਤੋਂ ਬਾਅਦ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ 4 ਸੀਟਾਂ ਚੋਂ 1 ਸੀਟ ਉੱਤੇ ਹੀ ਕਾਂਗਰਸ ਨੇ ਜਿੱਤ ਦਰਜ ਕੀਤੀ ਸੀ ਜਦੋਂ ਕਿ ਪਹਿਲਾਂ 4 ਵਿੱਚੋਂ 3 ਸੀਟਾਂ ਉੱਤੇ ਕਾਂਗਰਸ ਦਾ ਕਬਜ਼ਾ ਸੀ। ਪੰਚਾਇਤੀ ਚੋਣਾਂ ਵਿੱਚ ਵੀ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਤਕੜੀ ਟੱਕਰ ਦਿੱਤੀ ਸੀ



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।