Rajasthan Cabinet Resigned: ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਜਸਥਾਨ ਦੇ ਸਾਰੇ ਮੰਤਰੀਆਂ ਨੇ ਦਿੱਤਾ ਅਸਤੀਫ਼ਾ।ਰਾਜਸਥਾਨ ਸਰਕਾਰ ਦੇ ਸਾਰੇ ਮੰਤਰੀਆਂ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜੈਪੁਰ 'ਚ ਸ਼ਨੀਵਾਰ ਸ਼ਾਮ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਸਾਰੇ ਮੰਤਰੀਆਂ ਨੇ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਆਪਣੇ ਅਸਤੀਫੇ ਸੌਂਪ ਦਿੱਤੇ। ਹੁਣ ਕੱਲ੍ਹ ਯਾਨੀ ਐਤਵਾਰ ਨੂੰ ਦੁਪਹਿਰ 2 ਵਜੇ ਪਾਰਟੀ ਦੇ ਸਾਰੇ ਆਗੂ ਅਤੇ ਵਿਧਾਇਕ ਹਾਜ਼ਰ ਹੋਣਗੇ। ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸ਼ਾਮ ਚਾਰ ਵਜੇ ਹੋਵੇਗਾ।



ਰਾਜ ਦੇ ਟਰਾਂਸਪੋਰਟ ਮੰਤਰੀ ਪ੍ਰਤਾਪ ਸਿੰਘ ਖਚਰੀਆਵਾਸ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਰਾਜਸਥਾਨ ਦੇ ਮੰਤਰੀ ਮੰਡਲ ਦੀ ਸ਼ਨੀਵਾਰ ਸ਼ਾਮ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ 'ਚ ਬੈਠਕ ਹੋਈ, ਜਿਸ 'ਚ ਸਾਰੇ ਮੰਤਰੀਆਂ ਨੇ ਆਪਣੇ ਅਸਤੀਫੇ ਸੌਂਪਣ ਦਾ ਪ੍ਰਸਤਾਵ ਭੇਜਿਆ। ਖਚਰੀਆਵਾਸ ਨੇ ਕਿਹਾ, ''ਮੰਤਰੀ ਪ੍ਰੀਸ਼ਦ ਦੀ ਮੀਟਿੰਗ ਮੁੱਖ ਮੰਤਰੀ ਗਹਿਲੋਤ ਦੀ ਪ੍ਰਧਾਨਗੀ ਹੇਠ ਹੋਈ। ਸਾਰੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ।"



ਕਾਂਗਰਸ ਵਿਧਾਇਕਾਂ ਨੂੰ ਐਤਵਾਰ ਨੂੰ ਦੁਪਹਿਰ 2 ਵਜੇ ਪਾਰਟੀ ਦੇ ਸੂਬਾ ਦਫ਼ਤਰ ਬੁਲਾਇਆ ਗਿਆ ਹੈ। ਉਸ ਤੋਂ ਬਾਅਦ ਗਹਿਲੋਤ ਅਤੇ ਪਾਰਟੀ ਦੇ ਸੂਬਾ ਇੰਚਾਰਜ ਅਜੇ ਮਾਕਨ ਵੱਲੋਂ ਪ੍ਰੋਗਰਾਮ ਤੈਅ ਕੀਤਾ ਜਾਵੇਗਾ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਕੱਲ੍ਹ ਸ਼ਾਮ 4 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਨੂੰ ਸੰਬੋਧਨ ਕਰਕੇ ਅਸਤੀਫੇ ਦਿੱਤੇ ਜਾਂਦੇ ਹਨ। ਉਸ ਤੋਂ ਬਾਅਦ ਮੰਤਰੀ ਮੰਡਲ ਦੇ ਪੁਨਰਗਠਨ ਦੀ ਪ੍ਰਕਿਰਿਆ ਹੁੰਦੀ ਹੈ। ਇਸ ਸਬੰਧੀ ਤਜਵੀਜ਼ ਪਾਰਟੀ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਦੋਤਸਰਾ ਨੇ ਦਿੱਤੀ।


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ