Punjab news: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਰਾਜਸਥਾਨ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ਤੇ ਜੈਪੁਰ ਲਿਜਾਇਆ ਗਿਆ ਹੈ। ਜੈਪੁਰ ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਤੋਂ ਰਵਾਨਾ ਹੋਈ ਹੈ। 


ਜੈਪੁਰ ਪੁਲਿਸ ਨੇ ਬੁੱਧਵਾਰ ਨੂੰ ਸੈਂਟਰਲ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਵਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਹਿਰਾਸਤ 'ਚ ਲਿਆ ਗਿਆ ਹੈ। ਦੱਸ ਦਈਏ ਕਿ ਜੈਪੁਰ ਦੇ ਜਵਾਹਰ ਸਰਕਲ ਥਾਣੇ ਵਿੱਚ ਧਾਰਾ 307 ਦੇ ਤਹਿਤ ਪੁਲਿਸ ਦੁਆਰਾ ਵਿਸ਼ਨੋਈ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।  ਇਸ ਗੱਲ ਦੀ ਪੁਸ਼ਟੀ ਐਸਐਸਪੀ ਜੇ ਐਲੇਨ ਚੇਲੀਅਨ ਵਲੋਂ ਕੀਤੀ ਗਈ ਹੈ।


ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜੈਪੁਰ ਦੇ ਜਵਾਹਰ ਸਰਕਲ ਥਾਣੇ ਦੀ ਪੁਲੀਸ ਵਲੋਂ ਲਾਰੇਂਸ ਬਿਸ਼ਨੋਈ ‘ਤੇ ਧਾਰਾ 307 ਤਹਿਤ ਕੇਸ ਨੰਬਰ 80-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗੈਂਗਸਟਰ ਵਿਸ਼ਨੋਈ 'ਤੇ ਜੈਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। 


ਇਹ ਵੀ ਪੜ੍ਹੋ: Canada News: ਕੈਨੇਡਾ 'ਚ ਖਾਲਿਸਤਾਨ ਪੱਖੀਆਂ ਨੇ ਮੰਦਰ ਦੀਆਂ ਕੰਧਾਂ 'ਤੇ ਲਿਖੇ ਭਾਰਤ ਵਿਰੋਧੀ ਨਾਅਰੇ


ਉਕਤ ਮਾਮਲਾ ਦਰਜ ਕਰਨ ਤੋਂ ਬਾਅਦ ਜੈਪੁਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਿਛਲੇ ਕਈ ਦਿਨਾਂ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਤਿਆਰੀ 'ਚ ਸੀ। ਇਸ ਕਾਰਨ ਜੈਪੁਰ ਪੁਲਿਸ ਦੀ ਟੀਮ ਮੰਗਲਵਾਰ ਦੇਰ ਸ਼ਾਮ ਬਠਿੰਡਾ ਪਹੁੰਚੀ ਅਤੇ ਬੁੱਧਵਾਰ ਨੂੰ ਭਾਵ ਕਿ ਅੱਜ ਗੈਂਗਸਟਰ ਵਿਸ਼ਨੋਈ ਨੂੰ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਹਿਰਾਸਤ 'ਚ ਲੈ ਕੇ ਜੈਪੁਰ ਲਈ ਰਵਾਨਾ ਹੋ ਗਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਵਿਸ਼ਵ ਸ਼ਕਤੀ ਅਮਰੀਕਾ ਦੀ ਪੰਜਾਬਣ ਹੱਥ ਹੋਏਗੀ ਕਮਾਨ? ਮਾਝੇ ਦੀ ਨਿਮਰਤਾ ਕੌਰ ਰੰਧਾਵਾ ਉਰਫ ਨਿੱਕੀ ਹੈਲੀ ਦੀ ਚੜ੍ਹਤ