Bathinda News: ਰਾਜਸਥਾਨ ਪੁਲਿਸ ਰਾਤੋ-ਰਾਤ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਪਹੁੰਚ ਗਈ। ਜੇਲ੍ਹ ਪ੍ਰਸ਼ਾਸਨ ਵੱਲੋਂ ਰਾਤ ਹੋਣ ਕਰਕੇ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਵਿੱਚ ਲਿਡਾਣ ਤੋਂ ਇਨਕਾਰ ਕਰ ਦਿੱਤਾ ਗਿਆ ਜਿਸ ਕਰਕੇ ਹਾਈ ਵੋਲਟੇਜ਼ ਡਰਾਮਾ ਹੋਇਆ। ਆਖਰ ਲਾਰੈਂਸ ਬਿਸ਼ਨੋਈ ਨੂੰ ਸੀਆਈਏ ਸਟਾਫ ਵਿੱਚ ਰੱਖਿਆ ਗਿਆ।


 


ਦੱਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ 15 ਫਰਵਰੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਰਾਜਸਥਾਨ ਪੁਲਿਸ ਵੱਲੋਂ ਜੈਪੁਰ ਵਿਖੇ ਲਜਾਇਆ ਗਿਆ ਸੀ। ਦੇਰ ਰਾਤ ਰਾਜਸਥਾਨ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁੜ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡਣ ਪਹੁੰਚੀ ਤਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਦੇਰ ਰਾਤ ਹੋਣ ਕਾਰਨ ਜੇਲ੍ਹ ਵਿੱਚ ਲਿਜਾਣ ਤੋਂ ਮਨ੍ਹਾਂ ਕਰ ਦਿੱਤਾ ਗਿਆ। 


ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੇ ਸੀਆਈਏ ਸਟਾਫ ਵਿੱਚ ਰਾਹਦਾਰੀ ਲਈ ਰੱਖਿਆ ਗਿਆ। ਸੀਆਈਏ ਸਟਾਫ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸੀਆਈ ਸਟਾਫ ਦੇ ਆਲੇ ਦੁਆਲੇ ਬੈਰੀਕੇਟਿੰਗ ਕਰਕੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ। ਥੋੜ੍ਹੀ ਦੇਰ ਤੱਕ ਰਾਜਸਥਾਨ ਤੇ ਪੰਜਾਬ ਪੁਲਿਸ ਪੁਲਿਸ  ਵੱਲੋਂ ਮੁੜ ਗੈਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਛੱਡਿਆ ਜਾਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ