Punjab News: ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸਾਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੁਹਾਲੀ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰ USA ਅਤੇ ਮਨਜਿੰਦਰ ਫਰਾਂਸ ਦੇ ਦੱਸੇ ਜਾ ਰਹੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਡੇਰਾਬੱਸੀ ਪੁਲਿਸ ਕੋਲ ਰਿਮਾਂਡ ’ਤੇ ਹਨ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।



ਪੁਲਿਸ ਮੁਤਾਬਕ ਇਸ ਮਾਮਲੇ ਦੇ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੇ ਸਾਥੀ ਅਨਿਲ ਲੇਗਾ ਦੀ ਫਰਵਰੀ 2024 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਬਦਲਾ ਲੈਣ ਲਈ ਉਸ ਨੇ ਸੁਭਾਸ਼ ਦੇ ਕਤਲ ਦੀ ਯੋਜਨਾ ਬਣਾਈ ਸੀ। ਇਸ ਦੇ ਨਾਲ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਅਹਿਮ ਭੂਮਿਕਾ ਨਿਭਾਈ।


ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਨੂੰ ਲੈਕੇ ਹਾਈਕੋਰਟ 'ਚ ਸੁਣਵਾਈ ਅੱਜ, 700 ਦੇ ਕਰੀਬ ਪਟੀਸ਼ਨਾਂ ਹੋਈਆਂ ਦਾਖਲ, ਜਾਣੋ ਪੂਰਾ ਮਾਮਲਾ


ਪੁਲਿਸ ਮੁਤਾਬਕ ਇਸ ਮਾਮਲੇ ਦੇ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੇ ਸਾਥੀ ਅਨਿਲ ਲੇਗਾ ਦੀ ਫਰਵਰੀ 2024 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਬਦਲਾ ਲੈਣ ਲਈ ਉਸ ਨੇ ਸੁਭਾਸ਼ ਦੇ ਕਤਲ ਦੀ ਯੋਜਨਾ ਬਣਾਈ ਸੀ। ਇਸ ਦੇ ਨਾਲ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਅਹਿਮ ਭੂਮਿਕਾ ਨਿਭਾਈ।


ਇਹ ਵੀ ਪੜ੍ਹੋ: ਏਅਰ ਇੰਡੀਆ ਦੇ ਜਹਾਜ਼ 'ਚ ਬੰਬ ਦੀ ਧਮਕੀ, ਨਿਊਯਾਰਕ ਜਾ ਰਹੀ ਮੁੰਬਈ ਦੀ ਫਲਾਈਟ ਦਿੱਲੀ 'ਚ ਲੈਂਡ