ਰਾਜੇਵਾਲ ਨੇ ਪਹਿਲੀ ਵਾਰ ਸੰਯੁਕਤ ਕਿਸਾਨ ਮੋਰਚਾ ਤੋਂ ਮੰਗਿਆ ਸਾਥ, ਮਾਫੀ ਮੰਗਦਿਆਂ ਕਹੀ ਵੱਡੀ ਗੱਲ
ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਚੋਣਾਂ ਲਈ ਸੰਯੁਕਤ ਕਿਸਾਨ ਮੋਰਚਾ ਤੋਂ ਸਾਥ ਮੰਗਿਆ ਹੈ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਚੋਣਾਂ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਚੋਣਾਂ ਲਈ ਸੰਯੁਕਤ ਕਿਸਾਨ ਮੋਰਚਾ ਤੋਂ ਸਾਥ ਮੰਗਿਆ ਹੈ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਚੋਣਾਂ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ। ਰਾਜੇਵਾਲ ਨੇ ਕਿਹਾ ਹੈ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਚੋਣਾਂ ਵਿੱਚ ਸਾਥ ਦੇਣਾ ਚਾਹੀਦਾ ਹੈ।
ਰਾਜੇਵਾਲ ਨੇ ਇਹ ਵੀ ਕਿਹਾ ਹੈ ਕਿ ਜੇਕਰ ਮੈਂ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਜਗਜੀਤ ਸਿੰਘ ਡੱਲੇਵਾਲ ਤੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਕੁਝ ਗਲਤ ਕਿਹਾ ਹੈ ਤਾਂ ਮੈਂ ਉਸ ਲਈ ਮੁਆਫੀ ਚਾਹੁੰਦਾ ਹਾਂ। ਉਨ੍ਹਾਂ ਕਿਹਾ ਹੈ ਕਿ ਸਾਰੀਆਂ ਪੁਰਾਣੀਆਂ ਗੱਲਾਂ ਭੁੱਲ ਕੇ ਚੋਣਾਂ ਵਿੱਚ ਸਾਡਾ ਸਾਥ ਦਿਓ ਤਾਂ ਜੋ ਪੰਜਾਬ ਦੀਆਂ ਪੁਰਾਣੀਆਂ ਪਾਰਟੀਆਂ ਦਾ ਰਾਜ ਖਤਮ ਕਰ ਸਕੀਏ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਿੰਗ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਚੋਣਾਂ ਲੜ ਰਹੀਆਂ 22 ਕਿਸਾਨ ਜਥੇਬੰਦੀਆਂ ਦੇ ਸੰਯੁਕਤ ਸਮਾਜ ਮੋਰਚਾ ਦੇ ਵੀ ਉਮੀਦਵਾਰ ਮੈਦਾਨ ਵਿੱਚ ਹਨ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੋਇਆ ਹੈ ਕਿ ਚੋਣਾਂ ਲੜ ਰਹੀਆਂ ਜਥੇਬੰਦੀਆਂ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਇਸ ਕਰਕੇ ਕਿਸਾਨ ਚੋਣਾਂ ਨੂੰ ਲੈ ਕੇ ਦੋਫਾੜ ਹੋ ਗਏ ਹਨ। ਹੁਣ ਬਲਬੀਰ ਰਾਜੇਵਾਲ ਨੇ ਕਿਹਾ ਹੈ ਕਿ ਇੱਕਜੁੱਟ ਹੋਣ ਦੀ ਲੋੜ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :