ਖੰਨਾ: ਆਪ ਆਮਦੀ ਪਾਰਟੀ 'ਆਪ' ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਪੇਸ਼ਕਸ਼ ਬਾਰੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਵੱਡੀ ਗੱਲ਼ ਕਹੀ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਮੁੱਖ ਮੰਤਰੀ ਦਾ ਚਿਹਰਾ ਨਹੀਂ ਹਾਂ। ਆਫਰ ਤਾਂ ਮੈਨੂੰ ਰਾਸ਼ਟਰਪਤੀ ਦੀ ਵੀ ਆਈ ਹੈ। ਹੁਣ ਕੀ ਰਾਸ਼ਟਰਪਤੀ ਬਣ ਜਾਵਾਂ।

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਖੰਨਾ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਿਸਾਨ ਆਗੂਆਂ ਨਾਲ ਰੀਵਿਊ ਮੀਟਿੰਗ ਕਰਨ ਪੁੱਜੇ ਸੀ। ਇਸ ਮੌਕੇ ਰਾਜੇਵਾਲ ਨੇ ਕਿਹਾ ਕਿ ਦਿੱਲੀ ਮੋਰਚਾ ਫਤਹਿ ਕਰਨ ਮਗਰੋਂ ਇਹ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਚਾਰਾਂ ਕੀਤੀਆਂ ਗਈਆਂ ਕਿ ਬਾਕੀ ਮੰਗਾਂ ਲਈ ਅੱਗੇ ਕੀ ਕਰਨਾ ਹੈ ਜਿਸ ਉਪਰ ਸੰਯੁਕਤ ਕਿਸਾਨ ਮੋਰਚਾ ਫੈਸਲਾ ਕਰੇਗਾ।

ਇਸ ਮੌਕੇ ਮੁੱਖ ਮੰਤਰੀ ਚਿਹਰਾ ਹੋਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਹੈ ਕਿ ਮੈਂ ਕੋਈ ਸੀਐਮ ਦਾ ਦਾਅਵੇਦਾਰ ਨਹੀਂ। 'ਆਪ' ਵੱਲੋਂ ਆਫਰ ਦੇਣ ਦਾ ਜਵਾਬ ਦਿੰਦੇ ਉਨ੍ਹਾਂ ਕਿਹਾ ਕਿ ਆਫਰ ਤਾਂ ਮੈਨੂੰ ਰਾਸ਼ਟਰਪਤੀ ਦੀ ਵੀ ਹੈ। ਕੀ ਮੈਂ ਰਾਸ਼ਟਰਪਤੀ ਬਣ ਜਾਵਾਂ। ਇਸ ਤੋਂ ਇਲਾਵਾ ਰਾਜੇਵਾਲ ਨੇ ਹੋਰ ਕੋਈ ਜਵਾਬ ਨਹੀਂ ਦਿੱਤਾ।

ਦੱਸ ਦਈਏ ਕਿ ਪਿਛਲੇ ਦਿਨੀਂ ਚਰਚਾ ਚੱਲੀ ਸੀ ਕਿ ਕਿਸਾਨ ਲੀਡਰ ਬਲਬੀਰ ਰਾਜੇਵਾਲ ਆਮ ਆਮਦੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਹੋ ਸਕਦੇ ਹਨ। ਇਸ ਮਗਰੋਂ ਰਾਜੇਵਾਲ ਨੇ ਵੀ ਖੁੱਲ੍ਹ ਕੇ ਇਸ ਦਾ ਖੰਡਨ ਨਹੀਂ ਕੀਤਾ ਸੀ ਪਰ ਅੱਜ ਉਨ੍ਹਾਂ ਸਪਸ਼ਟ ਕਰ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਵਿੱਚ ਨਹੀਂ ਜਾ ਰਹੇ।


 


 


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ