ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਲਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਭੱਠਲ ਨੂੰ ਕੈਬਨਿਟ ਦਾ ਰੈਂਕ ਦਿੱਤਾ ਗਿਆ ਹੈ।
ਇਹ ਅਹੁਦਾ ਬੀਜੇਪੀ ਦੇ ਰਜਿੰਦਰ ਭੰਡਾਰੀ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਖਾਲੀ ਸੀ। ਪੰਜਾਬ ਸਰਕਾਰ ਵੱਲੋਂ ਇਸ ਅਹੁਦੇ 'ਤੇ ਰਜਿੰਦਰ ਕੌਰ ਭੱਠਲ ਨੂੰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਭੱਠਲ ਨੂੰ ਕੈਬਨਿਟ ਮੰਤਰੀ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।।