ਕਤਲ ਮਾਮਲੇ 'ਚੋਂ ਬਰੀ ਹੋਏ ਵਿਅਕਤੀ ਦੀ ਮੋਗਾ 'ਚ ਗੋਲ਼ੀਆਂ ਮਾਰ ਕੇ ਹੱਤਿਆ
ਏਬੀਪੀ ਸਾਂਝਾ | 14 Dec 2018 08:28 PM (IST)
ਮੋਗਾ: ਜ਼ਿਲ੍ਹੇ ਦੇ ਕਸਬੇ ਨਿਹਾਲ ਸਿੰਘ ਵਾਲਾ ਵਿੱਚ ਦੁਕਾਨ ਤੋਂ ਘਰ ਜਾ ਰਹੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹਮਲਾਵਰਾਂ ਨੇ ਨੌਜਵਾਨ ਨੂੰ 10 ਗੋਲ਼ੀਆਂ ਮਾਰੀਆਂ। ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ ਵਜੋਂ ਹੋਈ ਹੈ ਅਤੇ ਉਹ ਪਿਛਲੇ ਮਹੀਨੇ ਹੀ ਕਤਲ ਮਾਮਲੇ ਵਿੱਚੋਂ ਬਰੀ ਹੋ ਕੇ ਆਇਆ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਰਜਿੰਦਰ ਸਿੰਘ ਬੀਤੀ 14 ਨਵੰਬਰ ਕਤਲ ਮਾਮਲੇ ਵਿੱਚ ਬਰੀ ਹੋ ਕੇ ਜੇਲ੍ਹ ਤੋਂ ਬਾਹਰ ਆਇਆ ਸੀ। ਇਸ ਗੱਲ ਨੂੰ ਮਹੀਨਾ ਵੀ ਨਹੀਂ ਹੋਇਆ ਕਿ ਅੱਜ ਦੋ ਮੋਟਰਸਾਈਕਲ ਸਵਾਰਾਂ ਨੇ ਨਿਹਾਲ ਸਿੰਘ ਵਾਲਾ 'ਚ ਉਸ ਦੀ ਦੁਕਾਨ 'ਤੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਉਸ ਸਮੇਂ ਵਾਪਰੀ ਜਦ ਉਹ ਦੁਕਾਨ ਤੋਂ ਨਿਹਾਲ ਸਿੰਘ ਵਾਲਾ ਸਥਿਤ ਆਪਣੇ ਘਰ ਵਾਪਸ ਜਾ ਰਿਹਾ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਪਸੀ ਰੰਜਿਸ਼ ਦੇ ਚੱਲਦਿਆ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।