CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਸਦ ਰਾਜਕੁਮਾਰ ਚੱਬੇਵਾਲ ਨੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ। ਚੱਬੇਵਾਲ ਨੇ ਕਿਹਾ ਕਿ ਉਹ ਛੇਤੀ ਹੀ ਡਿਸਚਾਰਜ ਹੋਣਗੇ।
ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਹੋਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਲਈ ਕੰਮ ਕੀਤਾ ਹੈ। ਇਸ ਦੇ ਨਾਲ ਹੀ ਕੈਬਨਿਟ ਮੀਟਿੰਗ ਵਿੱਚ ਕਈ ਇਤਿਹਾਸਕ ਫੈਸਲੇ ਲਏ, ਜਿਵੇਂ ਕਿ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਵੀ ਐਲਾਨ ਕੀਤਾ ਹੈ।
ਉੱਥੇ ਹੀ ਪ੍ਰਧਾਨ ਮੰਤਰੀ ਨੇ 1600 ਕਰੋੜ ਦਾ ਜਿਹੜਾ ਐਲਾਨ ਕੀਤਾ ਹੈ, ਉਸ ਤੋਂ ਚੰਗਾ ਤਾਂ ਇਹ ਹੈ ਕਿ ਉਹ ਐਲਾਨ ਕਰਕੇ ਹੀ ਨਾ ਜਾਂਦੇ। ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹਨ, ਉਨ੍ਹਾਂ ਨੂੰ ਦਿਲ ਦੀ ਧੜਕਣ ਘੱਟ ਹੋਣ ਦੀ ਸ਼ਿਕਾਇਤ ਹੈ, ਜਿਸ ਕਰਕੇ ਉਨ੍ਹਾਂ ਦੀ ਸਿਹਤ ਖ਼ਰਾਬ ਸੀ, ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।