ਜਲੰਧਰ: ਆਰ.ਐਸ.ਐਸ. ਦੇ ਸਹਿ ਸੰਚਾਲਕ ਤੇ ਸੇਵਾ ਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਮੰਗਲਵਾਰ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਲੰਧਰ ਪਹੁੰਚ ਰਹੇ ਹਨ। ਜਲੰਧਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਮਾਰੀਆਂ ਗਈਆਂ ਗੋਲੀਆਂ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਗਗਨੇਜਾ ਦੀ ਪਿਛਲੇ ਦਿਨੀਂ ਹਸਪਤਾਲ ਵਿੱਚ ਮੌਤ ਹੋ ਗਈ ਸੀ।


ਗਗਨੇਜਾ ਦਾ ਮੰਗਲਵਾਰ ਨੂੰ ਸ਼ਰਧਾਂਜਲੀ ਸਮਾਗਮ ਹੈ ਜਿਸ ਵਿੱਚ ਸ਼ਾਮਲ ਹੋ ਕੇ ਗ੍ਰਹਿ ਮੰਤਰੀ ਵੱਲੋਂ ਸ਼ਰਧਾਂਜਲੀ ਦਿੱਤੀ ਜਾਵੇਗੀ। ਭਾਰਤੀ ਜਨਤਾ ਪਾਰਟੀ ਦੇ ਜਲੰਧਰ ਦੇ ਪ੍ਰਧਾਨ ਰਮੇਸ਼ ਸ਼ਰਮਾ ਨੇ ਆਖਿਆ ਕਿ ਰਾਜਨਾਥ ਸਿੰਘ ਤੋਂ ਇਲਾਵਾ ਭਾਜਪਾ ਕੌਮੀ ਸੰਗਠਨ ਦੇ ਮਹਾਂ ਮੰਤਰੀ ਰਾਮ ਲਾਲ, ਸੰਘ ਦੇ ਕਾਰਜਕਾਰੀ ਸੰਚਾਲਕ ਕ੍ਰਿਸ਼ਨ ਗੋਪਾਲ, ਪੰਜਾਬ ਪੰਜਾਬ ਦੇ ਇੰਚਾਰਜ ਪ੍ਰਭਾਤ ਝਾਅ ਤੇ ਬੀਜੇਪੀ ਦੇ ਹੋਰ ਸੀਨੀਅਰ ਆਗੂ ਸ਼ਰਧਾਂਜਲੀ ਸਮਾਗਮ ਵਿੱਚ ਹਿੱਸਾ ਲੈਣਗੇ।