ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ। ਸਿਹਤ ਦੀ ਜਾਂਚ ਲਈ ਉਸ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਹਸਪਤਾਲ ਵਿੱਚ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਕੀਤੀ ਹੈ।   ਹਾਸਲ ਜਾਣਕਾਰੀ ਮੁਤਾਬਕ ਬਲਵੰਤ ਸਿੰਘ ਰਾਜੋਆਣਾ ਦੀ ਪਿੱਠ ਵਿੱਚ ਦਰਦ ਹੋਣ ਕਾਰਨ ਤੇ ਕੁਝ ਹੋਰ ਜ਼ਰੂਰੀ ਟੈਸਟ ਕਰਾਉਣ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਸਬੰਧੀ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।