ਚੰਡੀਗੜ੍ਹ: ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅੱਜ ਸੰਸਦ ਵਿੱਚ ਅਫ਼ਗਾਨਿਸਤਾਨ ਦੇ ਸਿੱਖਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ “ਹਮਲੇ ਸਿਰਫ਼ ਸਿੱਖ ਕੌਮ ‘ਤੇ ਹੀ ਕਿਉਂ ਹੋ ਰਹੇ ਹਨ”?
ਆਮ ਆਦਮੀ ਪਾਰਟੀ ਪੰਜਾਬ ਨੇ ਵੀਡੀਓ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਟਵੀਟ ਵਿੱਚ ਕਿਹਾ ਹੈ ਕਿ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ ਪੰਜਾਬ ਤੋਂ ਰਾਜ ਸਭਾ ਮੈਂਬਰ @harbhajan_singh ਜੀ ਨੇ ਪਾਰਲੀਮੈਂਟ ‘ਚ ਚੁੱਕਿਆ ਕਿਹਾ-“ਹਮਲੇ ਸਿਰਫ਼ ਸਿੱਖ ਕੌਮ ‘ਤੇ ਹੀ ਕਿਉਂ”?
ਸੰਸਦ 'ਚ ਪੰਜਾਬ ਦੇ ਪਾਣੀਆਂ ਦੇ ਮੁੱਦੇ ਦੀ ਗੂੰਜ, ਸੰਤ ਸੀਚੇਵਾਲ ਨੇ ਉਠਾਇਆ ਪਾਣੀਆਂ ਤੇ ਸੇਮ ਦਾ ਮੁੱਦਾ
ਇਸੇ ਤਰ੍ਹਾਂ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪੰਜਾਬ ਦੇ ਪਾਣੀਆਂ ਤੇ ਸੇਮ ਦਾ ਮੁੱਦਾ ਸੰਸਦ ਵਿੱਚ ਉਠਾਇਆ। ਆਮ ਆਦਮੀ ਪਾਰਟੀ ਪੰਜਾਬ ਨੇ ਵਟੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਆਮ ਆਦਮੀ ਪਾਰਟੀ ਪੰਜਾਬ ਨੇ ਵਟੀਟ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਪਾਣੀਆਂ ਤੇ ਸੇਮ ਕਾਰਨ ਹੁੰਦੇ ਨੁਕਸਾਨ ਦੇ ਮੁੱਦੇ ਦੀ ਗੂੰਜ ਪਾਰਲੀਮੈਂਟ ‘ਚ ਪਈ। ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਚੁੱਕਿਆ ਮੁੱਦਾ।