Punjab News: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਡਾ. ਅਸ਼ੋਕ ਮਿੱਤਲ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲੁਧਿਆਣਾ ਵਿੱਚ ਹੋਈਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਸਬੰਧੀ ਹੋਈ।
ਮਿੱਤਲ ਨੇ ਸੀਐਮ ਮਾਨ ਨੂੰ ਵਧਾਈ ਦਿੱਤੀ ਤੇ ਸੂਬੇ ਦੇ ਸੁਧਾਰਾਂ ਬਾਰੇ ਚਰਚਾ ਕੀਤੀ ਗਈ। ਇਸ ਸਬੰਧੀ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਮੁੱਖ ਮੰਤਰੀ ਨਾਲ ਫੋਟੋਆਂ ਸਾਂਝੀਆਂ ਕੀਤੀਆਂ ਹਨ।
ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਇੱਕ ਦਿਲਚਸਪ ਮੁਲਾਕਾਤ ਹੋਈ। ਜਿਸ ਵਿੱਚ ਪੰਜਾਬ ਅਤੇ ਦੇਸ਼ ਦੀ ਭਲਾਈ ਬਾਰੇ ਚਰਚਾ ਕੀਤੀ ਗਈ। ਮਿੱਤਲ ਨੇ ਅੱਗੇ ਕਿਹਾ- ਲੁਧਿਆਣਾ ਉਪ ਚੋਣ ਵਿੱਚ ਸ਼ਾਨਦਾਰ ਜਿੱਤ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਵਧਾਈਆਂ।
ਸਾਡੀ ਅਰਥਪੂਰਨ ਚਰਚਾ ਪੰਜਾਬ ਦੀਆਂ ਵਿਕਾਸ ਤਰਜੀਹਾਂ 'ਤੇ ਕੇਂਦ੍ਰਿਤ ਸੀ, ਜਿਸ ਵਿੱਚ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਖੇਤੀਬਾੜੀ ਨੂੰ ਮੁੜ ਸੁਰਜੀਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਾ ਸ਼ਾਮਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ 'ਤੇ ਹੋਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : - https://t.me/abpsanjhaofficial