Punjab News: 'ਜਲੰਧਰ ਦੇ ਪਾਸਪੋਰਟ ਦਫ਼ਤਰ 'ਚ ਹੋ ਰਿਹਾ ਭ੍ਰਿਸ਼ਟਾਚਾਰ', CBI ਨੇ ਕੁਝ ਮਹੀਨੇ ਪਹਿਲਾਂ ਮਾਰਿਆ ਸੀ ਛਾਪਾ, ਕੇਂਦਰ ਕੋਲ ਪਹੁੰਚਿਆ ਮਾਮਲਾ
ਇਸ ਤੋਂ ਪਹਿਲਾਂ ਵੀ ਜਲੰਧਰ ਆਰਪੀਓ ਨੂੰ ਲੈ ਕੇ ਕੇਂਦਰੀ ਏਜੰਸੀ ਸੀਬੀਆਈ ਵੱਲੋਂ ਜਾਂਚ ਕੀਤੀ ਗਈ ਸੀ ਜਿਸ ਤੋਂ ਬਾਅਦ ਸੀਬੀਆਈ ਨੇ 16 ਫਰਵਰੀ ਨੂੰ ਛਾਪੇਮਾਰੀ ਕੀਤੀ ਅਤੇ ਰਿਜਨਲ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਸਮੇਤ 2 ਸਹਾਇਕ ਪਾਸਪੋਰਟ ਅਫਸਰਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ।
Punjab News: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫ਼ਤਰ (RPO) ਖ਼ਿਲਾਫ਼ ਕੇਂਦਰ ਸਰਕਾਰ ਨੂੰ ਸ਼ਿਕਾਇਤ ਭੇਜੀ ਹੈ। ਸ਼ਿਕਾਇਤ ਵਿੱਚ ਉਨ੍ਹਾਂ ਨੇ ਆਰਪੀਓ ਦਫ਼ਤਰ ਵਿੱਚ ਮਾੜੇ ਸਿਸਟਮ ਅਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕੀਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਲੰਧਰ ਆਰਪੀਓ ਨੂੰ ਲੈ ਕੇ ਕੇਂਦਰੀ ਏਜੰਸੀ ਸੀਬੀਆਈ ਵੱਲੋਂ ਜਾਂਚ ਕੀਤੀ ਗਈ ਸੀ ਜਿਸ ਤੋਂ ਬਾਅਦ ਸੀਬੀਆਈ ਨੇ 16 ਫਰਵਰੀ ਨੂੰ ਛਾਪੇਮਾਰੀ ਕੀਤੀ ਅਤੇ ਰਿਜਨਲ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਸਮੇਤ 2 ਸਹਾਇਕ ਪਾਸਪੋਰਟ ਅਫਸਰਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ।
ਸੰਤ ਸੀਚੇਵਾਲ ਨੇ ਦੱਸਿਆ ਕਿ ਸਭ ਤੋਂ ਵੱਧ ਪਾਸਪੋਰਟ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਿੱਚ ਬਣਦੇ ਹਨ। ਇਸ ਦਫ਼ਤਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਨਵਾਂ ਪਾਸਪੋਰਟ ਬਣਵਾਉਣ, ਇਸ ਨੂੰ ਰੀਨਿਊ ਕਰਵਾਉਣ ਅਤੇ ਪਾਸਪੋਰਟ ਠੀਕ ਕਰਵਾਉਣ ਲਈ ਆਉਂਦੇ ਹਨ ਪਰ ਜਲੰਧਰ ਪਾਸਪੋਰਟ ਦਫਤਰ 'ਚ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਪਾਸਪੋਰਟ ਦਫਤਰ ਦੇ ਮੁਲਾਜ਼ਮਾਂ ਦਾ ਰਵੱਈਆ ਲੋਕਾਂ ਪ੍ਰਤੀ ਕਾਫੀ ਨਿਰਾਸ਼ਾਜਨਕ ਹੈ, ਜਿਸ ਦਾ ਸਿੱਧਾ ਅਸਰ ਕੇਂਦਰ ਸਰਕਾਰ ਦੇ ਅਕਸ 'ਤੇ ਪੈ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਪਾਸਪੋਰਟ ਜਾਰੀ ਕਰਨ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਘੱਟ ਕਰਨ ਅਤੇ ਉਨ੍ਹਾਂ ਨੂੰ ਜਲਦੀ ਪਾਸਪੋਰਟ ਜਾਰੀ ਕਰਨ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ। ਇਸ ਪਾਸਪੋਰਟ ਦਫ਼ਤਰ ਵਿੱਚ ਕੇਂਦਰ ਸਰਕਾਰ ਦੇ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ