Punjab news: ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ (ਰਾਖਵੇਂ) ਤੋਂ ਰਾਕੇਸ਼ ਸੁੰਮਨ ਨੂੰ ਬਸਪਾ ਦਾ ਉਮੀਦਵਾਰ ਬਣਾਇਆ ਗਿਆ ਹੈ।


ਬੈਣੀਵਾਲ ਨੇ ਅੱਗੇ ਕਿਹਾ ਕਿ ਛੇਤੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ 'ਤੇ ਅੰਤਿਮ ਫੈਸਲਾ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Lok Sabha Election: 'ਤਾਨਾਸ਼ਾਹੀ ਖ਼ਿਲਾਫ਼ ਰਾਮਲੀਲਾ ਮੈਦਾਨ ਵਿੱਚ ਗਰਜੇਗਾ I.N.D.I.A', ਹੁਕਮਰਾਨਾਂ ਨੂੰ ਵਿਰੋਧੀ ਦਿਖਾਉਣੇ ਤਾਕਤ !


ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਜਨੀਤੀਕ ਪਿਛੋਕੜ ਨਾਲ ਸਬੰਧਿਤ ਰਾਕੇਸ਼ ਸੁੰਮਨ ਦੇ ਦਾਦਾ ਜੀ ਦੇ ਭਰਾ ਮਰਹੂਮ ਕਰਮ ਚੰਦ ਵਿਧਾਨ ਸਭਾ ਹੁਸ਼ਿਆਰਪੁਰ ਤੋਂ ਜ਼ਿਮਨੀ ਚੋਣ ਤਹਿਤ 1957 'ਚ ਕਾਂਗਰਸ ਨੂੰ 13000 ਵੋਟਾਂ ਨਾਲ ਹਰਾਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪਾਰਟੀ ਤੋਂ ਵਿਧਾਇਕ ਜਿੱਤੇ ਸਨ।


ਉਨ੍ਹਾਂ ਦੇ ਪਿਤਾ ਨੇ ਫੌਜ ਵਿੱਚ ਮਿਲਟਰੀ ਇੰਜੀਨੀਅਰ ਸਰਵਿਸ ਵਿਚ ਸੇਵਾ ਕੀਤੀ ਹੈ। ਉਹ ਖ਼ੁਦ ਇਲਾਕੇ ਦੇ ਨਾਮਵਰ ਸਮਾਜ ਸੇਵੀ ਹਨ, ਜੋ ਕਿ ਰੋਕੀ ਨਿਕਨੇਮ ਦੇ ਨਾਮ ਨਾਲ ਮਸ਼ਹੂਰ ਨੌਜਵਾਨ ਆਗੂ ਹਨ। ਗੜ੍ਹੀ ਨੇ ਅੱਗੇ ਕਿਹਾ ਕਿ ਲੋਕ ਸਭਾ ਹੁਸ਼ਿਆਰਪੁਰ ਵਿੱਚ ਬਸਪਾ ਦੇ ਸੰਗਠਨ ਦੀ ਲਾਮਬੰਦੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ 3 ਅਪ੍ਰੈਲ ਨੂੰ ਮੀਟਿੰਗ ਕਰਕੇ ਬਸਪਾ ਦੀ ਲੀਡਰਸ਼ਿਪ ਨੂੰ ਦਿੱਤੇ ਜਾਣਗੇ।


ਇਹ ਵੀ ਪੜ੍ਹੋ: Moga news: ਮੋਗਾ 'ਚ 30 ਸਾਲਾ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਮਾਮਲੇ ਦੀ ਜਾਂਚ ਸ਼ੁਰੂ