ਲੁਧਿਆਣਾ: ਬਾਲੀਵੁੱਡ ਅਦਾਕਾਰ ਰਾਖੀ ਸਾਵੰਤ ਦੀ ਅਦਾਲਤ ਵਿੱਚ ਵਾਲਮੀਕੀ ਸਮਾਜ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਲੁਧਿਆਣੇ ਦੀ ਅਦਾਲਤ ਵਿੱਚ ਪੇਸ਼ੀ ਹੋਈ। ਸੈਸ਼ਨ ਜੱਜ ਦੀ ਅਦਾਲਤ ਨੇ ਰਾਖੀ ਸਾਵੰਤ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਦਿੱਤੀ ਹੋਈ ਹੈ।
ਰਾਖੀ ਸਾਵੰਤ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਕਿਹਾ ਕਿ ਉਸ ਨੇ ਵਾਲਮੀਕੀ ਸਮਾਜ ਤੋਂ ਇਸ ਮਾਮਲੇ ਨੂੰ ਲੈ ਕੇ ਮੁਆਫੀ ਮੰਗ ਲਈ ਹੈ। ਇਸ ਕੇਸ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੈ।