Action against Amritpal Singh: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਦੂਜੇ ਸੂਬਿਆਂ ਵਿੱਚ ਵੀ ਕੁਝ ਲੋਕ ਸਰਗਰਮ ਹਨ। ਛੱਤੀਸਗੜ੍ਹ ਦੀ ਰਾਜਧਾਨੀ ਵਿੱਚ ਕੁਝ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਖਿਲਾਫ ਐਕਸ਼ਨ ਕੀਤਾ ਹੈ। ਪੁਲਿਸ ਨੇ ਰਾਏਪੁਰ ਵਿੱਚ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢਣ ਵਾਲੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੇ ਫ਼ਰਾਰ ਦੱਸੇ ਦਾ ਰਹੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਕਥਿਤ ਤੌਰ ’ਤੇ ਰਾਏਪੁਰ ਵਿੱਚ ਕੱਢੀ ਗਈ ਰੈਲੀ ਕਾਰਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਛੱਤੀਸਗੜ੍ਹ ਦੀ ਰਾਜਧਾਨੀ ਦੇ ਰਹਿਣ ਵਾਲੇ ਦਿਲੇਰ ਸਿੰਘ ਰੰਧਾਵਾ (46), ਮਨਿੰਦਰਜੀਤ ਸਿੰਘ ਉਰਫ ਮਿੰਟੂ ਸੰਧੂ ਉਰਫ ਹਰਿੰਦਰ ਸਿੰਘ ਖਾਲਸਾ (44) ਅਤੇ ਹਰਪ੍ਰੀਤ ਸਿੰਘ ਰੰਧਾਵਾ ਉਰਫ ਚਿੰਟੂ (42) ਵਜੋਂ ਹੋਈ ਹੈ।
Punjab News: ਦੇਸ਼-ਵਿਦੇਸ਼ 'ਚ ਰੋਸ ਮਗਰੋਂ ਨਰਮ ਪਈ ਭਗਵੰਤ ਸਰਕਾਰ, 177 ਨੌਜਵਾਨਾਂ ਨੂੰ ਰਿਹਾਅ ਕਰਨ ਦਾ ਐਲਾਨ
ਹਾਸਲ ਜਾਣਕਾਰੀ ਮੁਤਾਬਕ ਮੌਕੇ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪ੍ਰਾਪਤ ਜਾਣਕਾਰੀ ’ਤੇ ਰਾਏਪੁਰ ਦੀ ਸਿਵਲ ਲਾਈਨ ਪੁਲਿਸ ਨੇ ਆਈਪੀਸੀ ਦੀ ਧਾਰਾ 147, 153 (ਏ), 504 ਤੇ 505 (1) (ਬੀ) ਦੇ ਤਹਿਤ ਕੇਸ ਦਰਜ ਕੀਤਾ ਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਮਗਰੋਂ ਪੁਲਿਸ ਚੌਕਸ ਹੋ ਗਈ ਹੈ।
ਵਿਦੇਸ਼ਾਂ ਵਿੱਚ ਵਿਰੋਧ ਕਰਨ ਵਾਲਿਆਂ ਖਿਲਾਫ ਕਾਰਵਾਈ
'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਵਿਰੋਧ ਕਰਨ ਵਾਲਿਆਂ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਵਿੱਢ ਦਿੱਤੀ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਵੱਡੀ ਕਾਰਵਾਈ ਕੀਤੀ ਹੈ। ਲੰਡਨ 'ਚ ਭਾਰਤੀ ਦੂਤਾਵਾਸ 'ਚ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ 'ਤੇ ਦਿੱਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤੇ ਪੀਡੀਪੀਪੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਜਿਹੇ ਲੋਕਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ ਜੋ ਭਾਰਤ ਦੇ ਨਾਗਰਿਕ ਹਨ ਤੇ ਬਾਹਰ ਰਹਿੰਦੇ ਹਨ ਤੇ ਭਾਰਤ ਵਿਰੋਧੀ ਪ੍ਰਦਰਸ਼ਨ ਦਾ ਹਿੱਸਾ ਰਹੇ ਹਨ।