Punjab News: ਰਾਮ ਰਹੀਮ (Ram Rahim) ਨੂੰ ਬੇਅਦਬੀ ਮਾਮਲਿਆਂ 'ਚ ਵੀਰਵਾਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹੈ। ਇਹ ਸੁਣਵਾਈ ਸੁਪਰੀਮ ਕੋਰਟ ਵੱਲੋਂ 18 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਟੇਅ ਹਟਾ ਲੈਣ ਮਗਰੋਂ ਸੰਭਵ ਹੋ ਸਕੀ ਹੈ। ਮੁਲਜ਼ਮਾਂ ਦੇ ਵਕੀਲਾਂ ਨੇ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ। ਇਸ ਸਬੰਧੀ ਹਦਾਇਤਾਂ ਦੇਣ ਦੀ ਵੀ ਮੰਗ ਕੀਤੀ।
ਰਾਮ ਰਹੀਮ ਤੇ ਡੇਰਾ ਪੈਰੋਕਾਰ 2015 ਵਿੱਚ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਦੋਸ਼ੀ ਹੈ। ਕਰੀਬ 6 ਮਹੀਨੇ ਬਾਅਦ ਇਸ ਮਾਮਲੇ 'ਚ ਰਾਮ ਰਹੀਮ ਤੇ ਹੋਰਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਫਰਵਰੀ ਵਿੱਚ ਇਹ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
ਸਾਲ 2015 ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਇੱਕ ‘ਬੀੜ’ ਚੋਰੀ ਹੋ ਗਈ ਸੀ। ਜਿਸ ਤੋਂ ਬਾਅਦ 25 ਸਤੰਬਰ ਨੂੰ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਗਾਏ ਗਏ ਸਨ। ਇਸ ਤੋਂ ਬਾਅਦ 12 ਅਕਤੂਬਰ ਨੂੰ ਬਰਗਾੜੀ ਦੇ ਗੁਰਦੁਆਰੇ ਨੇੜਿਓਂ ਚੋਰੀ ਹੋਈ ‘ਬੀੜ’ ਦੇ ਪਾਟੇ ਹੋਏ ਅੰਗ ਮਿਲੇ ਸਨ। ਪੰਜਾਬ ਪੁਲਿਸ ਦੀ ਐਸਆਈਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ