Ram Rahim Latest News: ਡੇਰਾ ਸੱਚਾ ਸੌਦਾ ਮੁਖੀ ਅਤੇ ਬਲਾਤਕਾਰ ਮਾਮਲੇ ਦਾ ਦੋਸ਼ੀ ਰਾਮ ਰਹੀਮ ਸਿੰਘ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਮੰਗਲਵਾਰ (21 ਨਵੰਬਰ) ਨੂੰ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਸਾਲ ਜੇਲ੍ਹ ਤੋਂ ਇਹ ਉਸ ਦੀ ਤੀਜੀ ਅਸਥਾਈ ਰਿਹਾਈ ਹੈ। ਦੁਪਹਿਰ ਕਰੀਬ ਢਾਈ ਵਜੇ ਉਹ ਜੇਲ੍ਹ ਤੋਂ ਬਾਹਰ ਆਇਆ। ਇਸ ਤੋਂ ਬਾਅਦ ਉਹ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਯੂਪੀ ਦੇ ਬਰਨਾਵਾ ਆਸ਼ਰਮ ਪਹੁੰਚੇ। ਰਾਮ ਰਹੀਮ ਨਾਲ ਧੀ ਹਨੀਪ੍ਰੀਤ ਵੀ ਪਹੁੰਚੀ।
SGPC ਦੇ ਪ੍ਰਧਾਨ ਨੇ ਫਰਲੋ ’ਤੇ ਜਤਾਇਆ ਇਤਰਾਜ਼
ਡੇਰਾ ਸੱਚਾ ਸੌਦਾ ਦਾ ਹੈੱਡਕੁਆਰਟਰ ਹਰਿਆਣਾ ਦੇ ਸਿਰਸਾ ਵਿੱਚ ਹੈ। ਸਿੰਘ ਨੇ ਫਰਲੋ ਲਈ ਅਰਜ਼ੀ ਦਿੱਤੀ ਸੀ। ਉਹ ਆਪਣੀਆਂ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਨੂੰ 21 ਦਿਨਾਂ ਦੀ ਫਰਲੋ ਦੇਣ ਦੇ ਕਦਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਉਹ ਬਲਾਤਕਾਰ ਅਤੇ ਕਤਲ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਸਜ਼ਾ ਭੁਗਤ ਰਿਹਾ ਹੈ।
ਇਹ ਵੀ ਪੜ੍ਹੋ: National Herald Case: ਈਡੀ ਨੇ ਏਜੀਐਲ ਅਤੇ ਯੰਗ ਇੰਡੀਅਨ ਦੀ 750 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ
ਕਦੋਂ-ਕਦੋਂ ਜੇਲ ਤੋਂ ਬਾਹਰ ਆਇਆ ਰਾਮ ਰਹੀਮ
ਇਸ ਤੋਂ ਪਹਿਲਾਂ 30 ਜੁਲਾਈ ਨੂੰ ਡੇਰਾ ਮੁਖੀ 30 ਦਿਨਾਂ ਦੀ ਪੈਰੋਲ 'ਤੇ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਸੀ। ਡੇਰਾ ਮੁਖੀ ਨੂੰ ਜਨਵਰੀ ਵਿੱਚ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਪਿਛਲੇ ਸਾਲ ਅਕਤੂਬਰ ਵਿੱਚ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਰਾਮ ਰਹੀਮ ਦੀ ਰਿਹਾਈ ਨੂੰ ਅਗਲੇ ਸਾਲ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: 'ਪਨੌਤੀ ਨੇ ਹਰਵਾ ਦਿੱਤਾ ਵਿਸ਼ਵ ਕੱਪ', PM ਮੋਦੀ 'ਤੇ ਰਾਹੁਲ ਗਾਂਧੀ ਦਾ ਵਿਵਾਦਿਤ ਬਿਆਨ, ਭਾਜਪਾ ਨੇ ਦਿੱਤਾ ਜਵਾਬ
ਇਹ ਵੀ ਪੜ੍ਹੋ: Ram Rahim Furlough: ਭਾਜਪਾ ਦਾ 'ਚੋਣਾਵੀ ਜਿੰਨ' ਬਣ ਗਿਆ ਹੈ ਰਾਮ ਰਹੀਮ ? ਹਰ ਵਾਰ ਵੋਟਾਂ ਤੋਂ ਪਹਿਲਾਂ ਕਿਵੇਂ ਆ ਜਾਂਦਾ ਹੈ ਬਾਹਰ, ਜਾਣੋ