Ram Rahim Case : ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਸੁਣਵਾਈ ਕਰ ਰਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬੈਂਚ ਵਿੱਚ ਬਦਲਾਅ ਹੋਵੇਗਾ। ਜਸਟਿਸ ਸੁਖਵਿੰਦਰ ਕੌਰ ਨੇ ਖੁਦ ਨੂੰ ਇਸ ਕੇਸ ਦੀ ਸੁਣਵਾਈ ਤੋਂ ਵੱਖ ਕਰ ਲਿਆ ਹੈ। ਉਨ੍ਹਾਂ ਨੇ ਚੀਫ਼ ਜਸਟਿਸ ਕੋਲ ਕੇਸ ਭੇਜਦਿਆਂ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਕਿਸੇ ਹੋਰ ਬੈਂਚ ਦੇ ਸਾਹਮਣੇ ਲਿਆਂਦਾ ਜਾਵੇ।

Continues below advertisement

ਹੁਣ ਕਾਰਜਕਾਰੀ ਚੀਫ਼ ਜਸਟਿਸ ਤੈਅ ਕਰਨਗੇ ਕਿ ਇਸ ਮਾਮਲੇ ਦੀ ਸੁਣਵਾਈ ਕਿਹੜੀ ਨਵੀਂ ਬੈਂਚ ਕਰੇਗੀ। ਪਹਿਲਾਂ ਇਸ ਕੇਸ ਦੀ ਸੁਣਵਾਈ ਜਸਟਿਸ ਵਿਨੋਦ ਐੱਸ. ਭਾਰਦਵਾਜ ਅਤੇ ਜਸਟਿਸ ਸੁਖਵਿੰਦਰ ਕੌਰ ਦੀ ਬੈਂਚ ਕਰ ਰਹੀ ਸੀ।

ਇਸ ਤੋਂ ਪਹਿਲਾਂ ਜਸਟਿਸ ਗਰੇਵਾਲ ਅਤੇ ਜਸਟਿਸ ਸੁਮਿਤ ਗੋਇਲ ਵੀ ਰਾਮ ਰਹੀਮ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਚੁੱਕੇ ਹਨ। ਇਹ ਦੋਵੇਂ ਜੱਜ ਬਣਨ ਤੋਂ ਪਹਿਲਾਂ ਇਨ੍ਹਾਂ ਮਾਮਲਿਆਂ ਵਿੱਚ ਸੀਬੀਆਈ ਵੱਲੋਂ ਪੇਸ਼ ਹੋ ਚੁੱਕੇ ਸਨ। ਜੱਜ ਬਣਨ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਇਨ੍ਹਾਂ ਕੇਸਾਂ ਦੀ ਸੁਣਵਾਈ ਤੋਂ ਵੱਖ ਕਰ ਲਿਆ ਸੀ।

Continues below advertisement

ਉੱਧਰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਵੀ ਸੁਣਵਾਈ ਸਵੀਕਾਰ ਕਰ ਲਈ ਗਈ ਹੈ। ਕਰੀਬ 5 ਮਹੀਨੇ ਪਹਿਲਾਂ ਹਾਈਕੋਰਟ ਨੇ ਡੇਰਾ ਮੁਖੀ ਨੂੰ ਰਾਹਤ ਦਿੰਦਿਆਂ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ।

 2017 ਵਿੱਚ ਦੋ ਮਾਮਲਿਆਂ ਵਿੱਚ ਹੋਈ ਸੀ 10-10 ਸਾਲ ਦੀ ਸਜ਼ਾ

ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਅਗਸਤ 2017 ਵਿੱਚ ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਦੋਵੇਂ ਮਾਮਲਿਆਂ ਵਿੱਚ 10-10 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਡੇਰਾ ਮੁਖੀ 'ਤੇ ਕੁੱਲ 30.20 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਸੀ। ਸਜ਼ਾ ਖ਼ਿਲਾਫ਼ ਗੁਰਮੀਤ ਸਿੰਘ ਨੇ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ। ਇੱਕ ਮਾਮਲੇ ਦੀ 10 ਸਾਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਦੂਜੇ ਮਾਮਲੇ ਦੀ 10 ਸਾਲ ਦੀ ਸਜ਼ਾ ਸ਼ੁਰੂ ਹੋਣੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।