ਪੜਚੋਲ ਕਰੋ
Advertisement
ਸੀਬੀਆਈ ਅਦਾਲਤ ਦਾ ਡੇਰਾ ਮੁਖੀ ਨੂੰ ਵੱਡਾ ਝਟਕਾ
ਪੰਚਕੁਲਾ ਦੀ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਡੇਰਾ ਮੁਖੀ ਦੇ ਇੱਕ ਸ਼ਰਧਾਲੂ ਦੀ ਉਹ ਪਟੀਸ਼ਨ ਖਾਰਜ਼ ਕਰ ਦਿੱਤੀ ਹੈ ਜਿਸ ਵਿੱਚ ਉਸ ਨੇ ਸੀਬੀਆਈ ਜੱਜ ਨੂੰ ਬਦਲਣ ਦੀ ਮੰਗ ਕੀਤੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 14 ਦਸੰਬਰ ਨੂੰ ਹੋਏਗੀ।
ਚੰਡੀਗੜ੍ਹ: ਪੰਚਕੁਲਾ ਦੀ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਡੇਰਾ ਮੁਖੀ ਦੇ ਇੱਕ ਸ਼ਰਧਾਲੂ ਦੀ ਉਹ ਪਟੀਸ਼ਨ ਖਾਰਜ਼ ਕਰ ਦਿੱਤੀ ਹੈ ਜਿਸ ਵਿੱਚ ਉਸ ਨੇ ਸੀਬੀਆਈ ਜੱਜ ਨੂੰ ਬਦਲਣ ਦੀ ਮੰਗ ਕੀਤੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 14 ਦਸੰਬਰ ਨੂੰ ਹੋਏਗੀ।
ਦਰਅਸਲ ਇਸ ਵੇਲੇ ਡੇਰਾ ਮੁਖੀ ਸਾਧਵੀਆਂ ਦੇ ਬਲਾਤਕਾਰ ਤੇ ਕਤਲ ਕੇਸ ਵਿੱਚ ਸਜ਼ਾ ਭੁਗਤ ਰਿਹਾ ਹੈ। ਉਸ ਖਿਲਾਫ ਡੇਰਾ ਮੈਨੇਜਰ ਦੇ ਕਤਲ ਦਾ ਕੇਸ ਵੀ ਚੱਲ ਰਿਹਾ ਹੈ। ਇਸ ਮਾਮਲੇ ਦੀ ਆਖਰੀ ਬਹਿਸ 14 ਦਸੰਬਰ ਨੂੰ ਸ਼ੁਰੂ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕੇਸ ਵਿੱਚ ਵੀ ਜਲਦ ਫੈਸਲਾ ਆ ਸਕਦਾ ਹੈ।
ਅੱਜ ਪੰਚਕੁਲਾ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਹੋਈ। ਡੇਰਾ ਮੁਖੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਪਿਛਲ ਸੁਣਵਾਈ ਵਿੱਚ ਇਸ ਕੇਸ ਦੇ ਇੱਖ ਮੁਲਜ਼ਮ ਕ੍ਰਿਸ਼ਨ ਕੁਮਾਰ ਨੇ ਜੱਜ ਜਗਦੀਪ ਸਿੰਘ ਨੂੰ ਬਦਲਣ ਦੀ ਮੰਗ ਕੀਤੀ ਸੀ। ਡੇਰਾ ਪੱਖ ਦਾ ਕਹਿਣਾ ਹੈ ਕਿ ਇਸ ਜੱਜ ਨੇ ਪਹਿਲਾਂ ਵੀ ਰਾਮ ਰਹੀਮ ਖਿਲਾਫ ਦੋ ਕੇਸਾਂ ਦੇ ਫੈਸਲੇ ਸੁਣਾਏ ਹਨ। ਇਸ ਲਈ ਜੱਜ 'ਤੇ ਭਰੋਸਾ ਨਹੀਂ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਕ੍ਰਿਕਟ
ਕ੍ਰਿਕਟ
ਪੰਜਾਬ
Advertisement