Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਿਰਫ ਤਿੰਨ ਘੰਟਿਆਂ ਲਈ ਪੈਰੋਲ ਦੇਣ ਉਪਰ ਸਵਾਲ ਉਠਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਬਲਵੰਤ ਸਿੰਘ ਨੂੰ ਸਿਰਫ਼ 3 ਘੰਟੇ ਦੀ ਪੈਰੋਲ ਮਿਲੀ..
Balwant Singh Rajoana Parole: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਿਰਫ ਤਿੰਨ ਘੰਟਿਆਂ ਲਈ ਪੈਰੋਲ ਦੇਣ ਉਪਰ ਸਵਾਲ ਉਠਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਬਲਵੰਤ ਸਿੰਘ ਨੂੰ ਸਿਰਫ਼ 3 ਘੰਟੇ ਦੀ ਪੈਰੋਲ ਮਿਲੀ ਹੈ ਪਰ ਦੂਜੇ ਪਾਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰ ਰੋਜ਼ ਪੈਰੋਲ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਤਲ ਤੇ ਬਾਲਤਕਾਰ ਦੇ ਦੋਸ਼ੀ ਨੂੰ ਵਾਰ-ਵਾਰ ਪੈਰੋਲ ਮਿਲ ਰਹੀ ਹੈ ਪਰ ਆਪਣੀ ਕੌਮ ਲਈ ਲੜੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਿਰਫ ਤਿੰਨ ਘੰਟਿਆਂ ਲਈ ਪੈਰੋਲ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰੇ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਬੁੱਧਵਾਰ (20 ਨਵੰਬਰ) ਨੂੰ 3 ਘੰਟੇ ਲਈ ਜੇਲ੍ਹ ਤੋਂ ਬਾਹਰ ਆਏ। ਉਹ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰੇ ਵਿੱਚ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਮਗਰੋਂ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਵਾਪਸ ਪਟਿਆਲਾ ਲਿਜਾਇਆ ਗਿਆ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਜੇਕਰ ਭਾਈ ਬਲਵੰਤ ਸਿੰਘ ਨੇ ਕੌਮ ਦੀ ਸੇਵਾ ਨਾ ਕੀਤੀ ਹੁੰਦੀ ਤਾਂ ਸ਼ਾਇਦ ਅੱਜ ਇੰਨੀਆਂ ਮਸ਼ਹੂਰ ਹਸਤੀਆਂ ਇੱਥੇ ਨਾ ਪਹੁੰਚਦੀਆਂ। ਬਲਵੰਤ ਸਿੰਘ ਨੂੰ ਕਿਸੇ ਕਿਸਮ ਦੀ ਫਾਂਸੀ ਜਾਂ ਸਜ਼ਾ ਦਾ ਕੋਈ ਡਰ ਨਹੀਂ। ਉਨ੍ਹਾਂ ਨੇ ਕਿਹਾ ਕਿ 1984 ਵਿੱਚ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਟੈਂਕਾਂ ਨਾਲ ਹਮਲਾ ਕੀਤਾ। ਇਸ਼ਨਾਨ ਕਰਨ ਆਈ ਸੰਗਤ 'ਤੇ ਗੋਲੀਬਾਰੀ ਕੀਤੀ ਗਈ। ਕੋਈ ਵੀ ਸੜਕ ਜਾਂ ਨਹਿਰ ਅਜਿਹੀ ਨਹੀਂ ਹੋਵੇਗੀ ਜਿੱਥੇ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਨਾ ਮਾਰਿਆ ਗਿਆ ਹੋਵੇ। ਫਿਰ ਵੀ ਅਸੀਂ ਕਈ ਵਾਰ ਕਾਂਗਰਸ ਦੀਆਂ ਸਰਕਾਰਾਂ ਬਣਾਈਆਂ।
ਜਥੇਦਾਰ ਨੇ ਕਿਹਾ ਕਿ ਸਾਨੂੰ ਕੌਮੀ ਏਕਤਾ ਦੀ ਲੋੜ ਹੈ ਤੇ ਆਪਣੇ ਦੁਸ਼ਮਣਾਂ ਨੂੰ ਪਛਾਣਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਬਲਵੰਤ ਸਿੰਘ 30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਦੀ ਅਪੀਲ 12 ਸਾਲਾਂ ਤੋਂ ਪੈਂਡਿੰਗ ਹੈ। ਉਨ੍ਹਾਂ ਨੂੰ ਫਾਂਸੀ ਦੀ ਚੱਕੀ ਵਿੱਚ ਰੱਖਿਆ ਗਿਆ ਹੈ। ਭਾਰਤ ਸਰਕਾਰ ਵੱਲੋਂ ਸਿੱਖਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਇਹ ਪਰਿਵਾਰ ਕੌਮੀ ਪਰਿਵਾਰ ਹੈ। ਪੂਰੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ।
ਇਸ ਦੌਰਾਨ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ, 'ਮੈਨੂੰ ਉਹ ਸੀਨ ਅਜੇ ਵੀ ਯਾਦ ਹੈ। ਦਿਲਾਵਰ ਤੇ ਮੈਂ ਆਪਣੇ ਮਾਤਾ-ਪਿਤਾ ਤੋਂ ਆਸ਼ੀਰਵਾਦ ਲੈ ਕੇ ਇੱਕ ਮਿਸ਼ਨ 'ਤੇ ਘਰ ਛੱਡਿਆ। ਉਸ ਸਮੇਂ ਸਾਡੇ ਕਦਮ ਇਸ ਤਰ੍ਹਾਂ ਚੱਲ ਰਹੇ ਸਨ ਜਿਵੇਂ ਅਸੀਂ ਤੇਜ਼ੀ ਨਾਲ ਆਪਣੀ ਮੰਜ਼ਲ 'ਤੇ ਪਹੁੰਚ ਰਹੇ ਹੋਈਏ। ਪ੍ਰਮਾਤਮਾ ਦੀ ਕਿਰਪਾ ਨਾਲ ਸਾਡੇ ਮਿਸ਼ਨ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਈ। ਦਿਲਾਵਰ ਸਿੰਘ ਨੇ ਸ਼ਹੀਦੀ ਪ੍ਰਾਪਤ ਕੀਤੀ। ਸਿੱਖ ਕੌਮ ਨੇ ਉਸ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ।