ਪੜਚੋਲ ਕਰੋ

Ram Rahim Parole : ਰਾਮ ਰਹੀਮ ਨੂੰ ਪੈਰੋਲ ਦੇਣ ਦੇ ਮਾਮਲੇ 'ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਤਿੱਖਾ ਪ੍ਰਤੀਕਰਮ

Ram Rahim Parole : ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਇੱਥੋਂ ਉਹ ਯੂਪੀ ਦੇ ਬਰਨਾਵਾ ਆਸ਼ਰਮ ਜਾਵੇਗਾ।

Ram Rahim Parole : ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਇੱਥੋਂ ਉਹ ਯੂਪੀ ਦੇ ਬਰਨਾਵਾ ਆਸ਼ਰਮ ਜਾਵੇਗਾ। ਰਾਮ ਰਹੀਮ ਸਖ਼ਤ ਸੁਰੱਖਿਆ ਵਿਚਕਾਰ 40 ਦਿਨਾਂ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਰਾਮ ਰਹੀਮ ਨੂੰ ਇਸ ਵਾਰ ਡੇਰਾ ਮੁਖੀ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ਦੇ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਪੈਰੋਲ ਮਿਲੀ ਹੈ, ਜੋ ਕਿ 25 ਜਨਵਰੀ ਨੂੰ ਹੈ।

ਓਧਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਮਾਮਲੇ 'ਤੇ  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਮੁੱਖੀ ਬੁੱਢਾ ਦਲ 96 ਕਰੋੜੀ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜਿਹਨਾਂ ਸਿੱਖਾਂ ਨੇ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ , ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇ। 
 
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਪੰਥ ਚੰਡੀਗੜ ਵਿਖੇ ਡੇਰਾ ਲਾਈ ਬੈਠਾ ਹੈ ,ਜਿਹਨਾਂ ਨੂੰ ਬਗੈਰ ਮੰਗੇ ਸਰਕਾਰ ਵੋਟਾਂ ਲੈਣ ਵਾਸਤੇ ਇਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਤਾਂ ਸਾਰਿਆਂ ਦੀ ਸਾਂਝੀ ਹੁੰਦੀ ਹੈ,ਹਾਲੇ ਮਹੀਨਾ ਨਹੀਂ ਹੋਇਆ ਰਾਮ ਰਹੀਮ ਨੂੰ ਫ਼ਿਰ ਪੈਰੋਲ ਦਿੱਤੀ ਜਾ ਰਹੀ ਹੈ। ਸਾਡੀ ਸਾਰਿਆ ਦੀ ਮੰਗ ਬੰਦੀ ਸਿੰਘਾਂ ਨੂੰ ਰਿਹਾਅ ਕਰੋ। 

ਦਰਅਸਲ ਬਲਾਤਕਾਰ ਦੇ ਮਾਮਲੇ 'ਚ 20 ਸਾਲ ਅਤੇ ਹੱਤਿਆ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਸ਼ੁੱਕਰਵਾਰ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਸੀ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਜੋ ਕਿ 25 ਨਵੰਬਰ ਨੂੰ ਹੀ ਖਤਮ ਹੋਈ ਸੀ। ਜਿਸ ਅਨੁਸਾਰ ਉਨ੍ਹਾਂ ਨੂੰ 56 ਦਿਨਾਂ ਬਾਅਦ ਇੱਕ ਵਾਰ ਫਿਰ ਪੈਰੋਲ ਮਿਲੀ ਹੈ। ਰਾਮ ਰਹੀਮ  ਨੂੰ 14 ਮਹੀਨਿਆਂ ਵਿੱਚ ਚੌਥੀ ਵਾਰ ਪੈਰੋਲ ਮਿਲੀ ਹੈ। ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹਰਿਆਣਾ ਸਰਕਾਰ ਰਾਮ ਰਹੀਮ 'ਤੇ ਮਿਹਰਬਾਨ ਹੈ।

ਦੱਸ ਦੇਈਏ ਕਿ ਰਾਮ ਰਹੀਮ ਦੀ ਪੈਰੋਲ ਫਰਵਰੀ 'ਚ 21 ਦਿਨਾਂ ਲਈ ਮਨਜ਼ੂਰ ਹੋਈ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਦੀ ਜਾਨ ਨੂੰ ਖਤਰਾ ਦੱਸਦੇ ਹੋਏ ਉਸ ਜ਼ੈੱਡ ਪਲੱਸ ਦੀ ਸੁਰੱਖਿਆ ਵੀ ਮੁਹੱਈਆ ਕਰਵਾਈ ਸੀ। ਪੈਰੋਲ ਦੌਰਾਨ ਰਾਮ ਰਹੀਮ ਜ਼ਿਆਦਾਤਰ ਆਪਣੇ ਗੁਰੂਗ੍ਰਾਮ ਆਸ਼ਰਮ 'ਚ ਹੀ ਰਿਹਾ। ਸਰਕਾਰ ਨੇ ਏਡੀਜੀਪੀ (ਸੀਆਈਡੀ) ਦੀ ਰਿਪੋਰਟ ਨੂੰ ਸੁਰੱਖਿਆ ਦਾ ਆਧਾਰ ਬਣਾਇਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget