ਅੰਮ੍ਰਿਤਸਰ: ਫਰੀਦਕੋਟ ਦੀ ਅਦਾਲਤ 'ਚ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਐਸਆਈਟੀ ਵੱਲੋਂ ਪੇਸ਼ ਕੀਤੇ ਚਲਾਨ 'ਚੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਕੱਢਣ 'ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਿੱਖਾ ਇਤਰਾਜ ਜਤਾਇਆ ਹੈ।
ਜਥੇਦਾਰ ਨੇ ਕਿਹਾ ਕਿ 63 ਨੰਬਰ ਪਰਚੇ ਵਿੱਚ ਡੇਰਾ ਮੁਖੀ ਨੂੰ ਨਾਮਜ਼ਦ ਕੀਤਾ ਗਿਆ ਸੀ। ਹਾਈਕੋਰਟ ਨੇ ਕਿਹਾ ਸੀ ਕਿ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਾਲੇ ਕੇਸ ਇੱਕੋ ਜਿਹੇ ਹਨ ਪਰ ਸਿੱਟ ਨੇ 128 ਨੰਬਰ ਪਰਚੇ ਵਿੱਚ ਜੋ ਦੋ ਦਿਨ ਪਹਿਲਾਂ ਚਲਾਨ ਪੇਸ਼ ਕੀਤਾ, ਉਸ ਵਿੱਚ ਡੇਰਾ ਮੁਖੀ ਨੂੰ ਸ਼ਾਮਲ ਨਾ ਕਰਨਾ ਵੱਡੀ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ।
ਜਥੇਦਾਰ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਕਾਂਗਰਸ ਸਰਕਾਰ ਇਸ ਤੋਂ ਲਾਹਾ ਲੈਣਾ ਚਾਹੁੰਦੀ ਹੈ। ਇਸ ਲਈ ਇਸ ਮਾਮਲੇ 'ਤੇ ਸਿਆਸਤ ਹੋ ਰਹੀ ਹੈ। ਜਥੇਦਾਰ ਨੇ ਮੰਗ ਕੀਤੀ ਕਿ ਡੇਰਾ ਮੁਖੀ ਨੂੰ ਹਰਿਆਣਾ ਦੀ ਜੇਲ੍ਹ ਵਿੱਚੋਂ ਲਿਆ ਕੇ ਪੰਜਾਬ ਵਿੱਚ ਪੁੱਛਗਿੱਛ ਕੀਤੀ ਜਾਵੇ। ਇਸ ਦੇ ਨਾਲ ਹੀ ਇਸ ਵਿੱਚ ਕੇਂਦਰ ਸਰਕਾਰ ਦੀ ਮਿਲੀਭੁਗਤ ਦਾ ਸ਼ੱਕ ਪੈਦਾ ਹੁੰਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ