ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼੍ਰੀ ਰਾਮ ਦੇ ਰੰਗ 'ਚ ਰੰਗੇ ਨਜ਼ਰ ਆਏ ਹਨ। 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦਾ ਉਦਘਾਟਨ ਹੋਣ ਜਾ ਰਿਹਾ ਹੈ। ਜਿਸ ਨੂੰ ਦੇਖਦੇ ਪੂਰੇ ਦੇਸ਼ ਵਿੱਚ ਦੀਵਾਲੀ ਵਾਂਗ ਹਰ ਘਰ 'ਚ ਦੀਵੇ ਜਗਾਏ ਜਾਣਗੇ।
ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਹਲਕਾ ਗਿੱਦੜਬਾਹਾ ਵਿੱਚ ਆਪਣੇ ਸਮਰਕਥਾਂ ਨੂੰ ਨਾਲ ਲੈ ਕੇ ਘਰ ਘਰ ਵਿੱਚ ਪ੍ਰਸ਼ਾਦ ਵੰਡਿਆ ਅਤੇ ਸਾਰਿਆਂ ਨੂੰ ਰਾਮ ਮੰਦਰ ਦੀਆਂ ਵਧਾਈਆਂ ਦਿੱਤੀਆਂ।
ਇਸ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਹਲਕੇ ਦੇ ਸਾਰੇ ਘਰਾਂ ਅਤੇ ਦੁਕਾਨਦਾਰਾਂ ਨੂੰ ਮਿਲ ਰਹੇ ਹਾਂ। ਰਾਮ ਮੰਦਰ ਦੇ ਉਦਘਾਟਨ ਦੀਆਂ ਵਧਾਈਆਂ ਦੇ ਰਹੇ ਹਾਂ। ਇਸ ਦੌਰਾਨ ਪ੍ਰਸ਼ਾਦ ਦੇ ਰੂਪ ਵਿੱਚ 5 ਦੀਵੇ, ਬੱਤੀਆਂ, ਲੱਡੂ ਅਤੇ ਇੱਕ ਵਧਾਈ ਵਾਲਾ ਕਾਰਡ ਵੰਡਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਰਦਾਸ ਕੀਤੀ ਕਿ ਸ਼੍ਰੀ ਰਾਮ ਜੀ ਦਾ ਆਸ਼ੀਰਵਾਦ ਹਮੇਸ਼ਾ ਲੋਕਾਂ 'ਤੇ ਬਣਿਆ ਰਹੇ ਅਤੇ ਸਭ ਨੂੰ ਖੁਸ਼ੀਆਂ ਦੇਣ। ਇਸ ਦੌਰਾਨ ਰਾਜਾ ਵੜਿੰਗ ਸਿਆਸੀ ਮੁੱਦੇ 'ਤੇ ਗੱਲ ਕਰਨ ਤੋਂ ਬਚਦੇ ਨਜ਼ਰ ਆਏ ਉਹਨਾਂ ਨੇ ਕਿਹਾ ਕਿ ਅੱਜ ਰਾਮ ਜੀ ਦੀ ਸੇਵਾ 'ਚ ਹਾਂ ਸਿਆਸੀ ਮੁੱਦਿਆਂ 'ਤੇ ਫਿਰ ਕਦੇ ਗੱਲ ਕਰਾਂਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ