Bathinda news: ਕਾਂਗਰਸ ਪਾਰਟੀ ਨੇ ਬਠਿੰਡਾ ਨਗਰ ਨਿਗਮ ਦੀ ਮੇਅਰ ਰਮਨ ਗੋਇਲ ਸਣੇ ਚਾਰ ਕੌਂਸਲਰਾਂ ਨੂੰ ਪਾਰਟੀ ਚੋਂ ਬਾਹਰ ਦਾ ਰਾਹ ਦਿਖਾਇਆ। ਦੱਸ ਦਈਏ ਕਿ ਕੌਂਸਲਰਾਂ ਨੂੰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦੀ ਸ਼ਿਫਾਰਸ਼ ‘ਤੇ ਕੈਪਟਨ ਸੰਦੀਪ ਸੰਧੂ (ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ) ਵੱਲੋਂ 6 ਸਾਲ ਲਈ ਕਾਂਗਰਸ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ।
ਜਾਣਕਾਰੀ ਮੁਤਾਬਕ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਬਠਿੰਡਾ ਨਗਰ ਨਿਗਮ ਦੀ ਮੇਅਰ ਰਮਣ ਗੋਇਲ ਅਤੇ 4 ਕੌਂਸਲਰਾਂ ਨੂੰ ਬਾਹਰ ਦਾ ਰਸਤਾ ਦਿੱਖਾ ਦਿੱਤਾ। ਕੌਂਸਲਰਾਂ ਵੱਲੋਂ ਲਗਾਤਾਰ ਭਾਜਪਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ: ਬੱਸੀ ਪਠਾਣਾ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁੱਠਭੇੜ , ਬਦਮਾਸ਼ ਤੇਜਿੰਦਰ ਤੇਜਾ ਸਮੇਤ 3 ਗੈਂਗਸਟਰ ਢੇਰ , 2 ਪੁਲੀਸ ਮੁਲਾਜ਼ਮ ਵੀ ਜ਼ਖ਼ਮੀ