AAP MLA Raman Arora Arrested: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਵਿਰੁੱਧ ਪੰਜਾਬ ਸਰਕਾਰ ਨੇ ਹੀ ਕਾਰਵਾਈ ਕਰ ਦਿੱਤੀ ਹੈ। 

ਦੱਸ ਦਈਏ ਕਿ ਰਮਨ ਅਰੋੜਾ ਦੇ ਘਰ ਵਿਜੀਲੈਂਸ ਨੇ ਛਾਪਾ ਮਾਰਿਆ। ਵਿਧਾਇਕ ਅਰੋੜਾ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਨਗਰ ਨਿਗਮ ਰਾਹੀਂ ਉਨ੍ਹਾਂ ਨੇ ਲੋਕਾਂ ਨੂੰ ਨੋਟਿਸ ਭਿਜਵਾਏ ਅਤੇ ਫਿਰ ਪੈਸੇ ਲੈਕੇ ਉਨ੍ਹਾਂ ਨੂੰ ਰਫਾ-ਦਫਾ ਕਰ ਦਿੱਤਾ।

ਜ਼ਿਕਰ ਕਰ ਦਈਏ ਕਿ ਪਿਛਲੇ ਦਿਨੀਂ ਰਮਨ ਅਰੋੜਾ ਦੀ ਸਿਕਿਊਰਿਟੀ ਵੀ ਵਾਪਸ ਲੈ ਲਈ ਸੀ ਜਿਸ ਤੋਂ ਬਾਅਦ ਲੱਗ ਰਿਹਾ ਅਰੋੜਾ ਸਰਕਾਰ ਦੀ ਰਡਾਰ ‘ਤੇ ਹੈ। ਅੱਜ ਸਵੇਰੇ 8.45 ਵਜੇ  ਅਰੋੜਾ ਦੇ ਘਰ ਵਿੱਚ ਛਾਪੇਮਾਰੀ ਕੀਤੀ, ਜਦੋਂ ਵਿਜੀਲੈਂਸ ਦੀ ਟੀਮ ਪਹੁੰਚੀ ਤਾਂ ਉਸ ਵੇਲੇ ਅਰੋੜਾ ਕਿਤੇ ਜਾ ਰਹੇ ਸਨ। ਟੀਮ ਉਨ੍ਹਾਂ ਨੂੰ ਅੰਦਰ ਲੈਕੇ ਗਈ ਅਤੇ ਛਾਣਬੀਣ ਕੀਤੀ ਅਤੇ ਪੁਖਤਾ ਸਬੂਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਕੌਣ ਹੈ ਰਮਨ ਅਰੋੜਾ

ਰਮਨ ਅਰੋੜਾ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਵਿੱਚੋਂ ਇੱਕ ਹਨ। 2022 ਦੀਆਂ ਚੋਣਾਂ ਵਿੱਚ, ਰਮਨ ਅਰੋੜਾ ਜਲੰਧਰ ਕੇਂਦਰੀ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਜਲੰਧਰ ਨਗਰ ਨਿਗਮ ਦੇ ਸਾਬਕਾ ਸਹਾਇਕ ਟਾਊਨ ਪਲੈਨਰ ​​ਸੁਖਦੇਵ ਵਸ਼ਿਸ਼ਠ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਰੋੜਾ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸੁਖਦੇਵ ਨੂੰ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਅਤੇ ਹੁਣ, ਕਥਿਤ ਤੌਰ 'ਤੇ ਉਸਦੇ ਰਾਹੀਂ, ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਖੇਡ ਦਾ ਪਰਦਾਫਾਸ਼ ਹੋ ਗਿਆ ਹੈ।

ਉੱਥੇ ਹੀ ਰਮਨ ਅਰੋੜਾ ਵਿਰੁੱਧ ਹੋਈ ਵਿਜੀਲੈਂਸ ਦੀ ਕਾਰਵਾਈ ‘ਤੇ ਆਮ ਆਦਮੀ ਪਾਰਟੀ ਨੇ ਕਲੀਅਰ ਕਰ ਦਿੱਤਾ ਹੈ ਕਿ ਅਪਣਾ ਹੋਵੇ ਜਾਂ ਪਰਾਇਆ, ਭ੍ਰਿਸ਼ਟਾਚਾਰ ਕਿਸੇ ਨੇ ਵੀ ਕੀਤਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਵਿਧਾਇਕ ਦੀ ਸਾਨੂੰ ਕਈ ਸ਼ਿਕਾਇਤਾਂ ਮਿਲੀਆਂ ਸਨ, ਉਨ੍ਹਾਂ ਸਿਕਾਇਤਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਦਾ ਜਨਮ ਤੋਂ ਹੀ ਭ੍ਰਿਸ਼ਟਾਚਾਰ ਦੇ ਖਿਲਾਫ ਜਨਅੰਦਲੋਨ ਤੋਂ ਹੋਇਆ ਹੈ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਖਾਸ ਹੁਕਮ ਹੈ ਕਿ ਭ੍ਰਿਸ਼ਟਾਚਾਰ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ