Punjab news: ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ
Bathinda news : ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ।
Bathinda news : ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਮੀਤ ਮੈਨੇਜਰ ਤਖਤ ਸ਼੍ਰੀ ਦਮਦਮਾ ਸਾਹਿਬ ਗੁਰਸੇਵਕ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਆਪਣੇ ਦੌਰੇ ਦੌਰਾਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਵੀ ਕੀਤੇ ਅਤੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋਂ ਗੁਰੂਦੁਆਰਾ ਸਾਹਿਬ ਦੇ ਸਮੁੱਚੇ ਇਤਿਹਾਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ।
ਇਹ ਵੀ ਪੜ੍ਹੋ: Ludhiana News: ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਗੁਰੂਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਅਤੇ ਸ਼੍ਰੀ ਸਾਹਿਬ ਵੀ ਭੇਂਟ ਕੀਤਾ। ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਵਲੋਂ ਸੰਗਤਾ ਨਾਲ ਇੱਕ ਯਾਦਗਾਰੀ ਤਸਵੀਰ ਵੀ ਖਿਚਵਾਈ ਗਈ।
ਇਹ ਵੀ ਪੜ੍ਹੋ: Punjab news: ਹੁਸ਼ਿਆਰਪੁਰ ਪੁਲਿਸ ਅਤੇ ਰਾਣਾ ਮਨਸੂਰਪੁਰ ਵਿਚਾਲੇ ਹੋਇਆ ਐਨਕਾਉਂਟਰ, ਰਾਣਾ ਮਨਸੂਰਪੁਰ ਦੀ ਹੋਈ ਮੌਤ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।