Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਆਗੂਆਂ ਵਿਚਾਲੇ ਆਪਸੀ ਫੁੱਟ ਵਧਦੀ ਨਜ਼ਰ ਆ ਰਹੀ ਹੈ। ਚੰਨੀ ਸਰਕਾਰ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸੁਲਤਾਨਪੁਰ ਲੋਧੀ ਤੋਂ ਪਾਰਟੀ ਉਮੀਦਵਾਰ ਨਵਤੇਜ ਚੀਮਾ ਨੂੰ ਨਿਸ਼ਾਨੇ 'ਤੇ ਲਿਆ ਹੈ। ਰਾਣਾ ਗੁਰਜੀਤ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਵਿਧਾਇਕ ਨਵਤੇਜ ਚੀਮਾ ਆਪਣੀ ਜ਼ਮਾਨਤ ਵੀ ਨਹੀਂ ਬਚਾ ਪਾਉਣਗੇ।



ਸੁਲਤਾਨਪੁਰ ਲੋਧੀ ਸੀਟ ਤੋਂ ਰਾਣਾ ਗੁਰਜੀਤ ਸਿੰਘ ਦੇ ਬੇਟੇ ਇੰਦਰ ਸਿੰਘ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜ ਰਹੇ ਹਨ। ਰਾਣਾ ਗੁਰਜੀਤ ਸਿੰਘ ਨੇ ਕਿਹਾ, ਕਿ ਉਹ ਨਵਤੇਜ ਸਿੰਘ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਸੁਲਤਾਨਪੁਰ ਲੋਧੀ ਤੋਂ ਆਪਣਾ ਵਿਧਾਇਕੀ ਬਚਾ ਕੇ ਦਿਖਾਉਣ। ਉਨ੍ਹਾਂ ਦਾਅਵਾ ਕੀਤਾ ਕਿ ਨਵਤੇਜ ਚੀਮਾ ਆਪਣੀ ਜ਼ਮਾਨਤ ਬਚਾਉਣ 'ਚ ਵੀ ਸਫਲ ਨਹੀਂ ਹੋ ਪਾਉਣਗੇ।

ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ, 'ਨਵਤੇਜ ਸਿੰਘ ਦੀ ਜਮਾਨਤ ਨਹੀਂ ਬਚਣ ਵਾਲੀ ਤੇ ਉਹ ਇਸਦਾ ਦਾਅਵਾ ਕਰਦੇ ਹਨ। ਇੱਥੋਂ ਤੱਕ ਕਿ ਉਹਨਾਂ ਇੰਨਾ ਵੀ ਕਹਿ ਦਿੱਤਾ ਕਿ ਜਿੱਤਣਾ ਤਾਂ ਦੂਰ, ਜੇ ਨਵਤੇਜ ਸਿੰਘ ਆਪਣੀ ਜ਼ਮਾਨਤ ਜ਼ਬਤ ਕਰਵਾਉਣ 'ਚ ਵੀ ਸਫਲ ਹੋ ਗਏ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ।


ਇਹ ਵੀ ਪੜ੍ਹੋ: ਸੀਐਮ ਚੰਨੀ ਠੋਕਣਗੇ ਕੇਜਰੀਵਾਲ 'ਤੇ ਮਾਣਹਾਨੀ ਦੀ ਮਕੱਦਮਾ! ਕੇਜਰੀਵਾਲ ਦਾ ਦਾਅਵਾ, ਚੰਨੀ ਚਮਕੌਰ ਸਾਹਿਬ ਤੋਂ ਹਾਰ ਜਾਣਗੇ

ਇੰਦਰ ਸਿੰਘ ਨੂੰ ਕਾਂਗਰਸ ਨੇ ਨਹੀਂ ਦਿੱਤੀ ਟਿਕਟ
ਰਾਣਾ ਗੁਰਜੀਤ ਸਿੰਘ ਇਸ ਸੀਟ ਤੋਂ ਆਪਣੇ ਬੇਟੇ ਇੰਦਰ ਸਿੰਘ ਦਾ ਪ੍ਰਚਾਰ ਕਰ ਰਹੇ ਹਨ। ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਰਾਣਾ ਗੁਰਜੀਤ ਸਿੰਘ 'ਤੇ ਕਾਰਵਾਈ ਕਰਨ ਲਈ ਸੋਨੀਆ ਗਾਂਧੀ ਨੂੰ ਚਿੱਠੀ ਵੀ ਲਿਖ ਚੁੱਕੇ ਹਨ। ਕਾਂਗਰਸ ਨੇ ਹਾਲਾਂਕਿ ਅਜੇ ਤੱਕ ਰਾਣਾ ਗੁਰਜੀਤ ਸਿੰਘ 'ਤੇ ਕੋਈ ਐਕਸ਼ਨ ਨਹੀਂ ਲਿਆ ਹੈ।

ਰਾਣਾ ਗੁਰਜੀਤ ਸਿੰਘ ਨੂੰ ਕਾਂਗਰਸ ਪਾਰਟੀ ਨੇ ਕਪੂਰਥਲਾ ਤੋਂ ਉਮੀਦਵਾਰ ਬਣਾਇਆ ਹੈ। ਰਾਣਾ ਗੁਰਜੀਤ ਸਿੰਘ ਬੇਟੇ ਇੰਦਰ ਲਈ ਕਾਂਗਰਸ ਦਾ ਟਿਕਟ ਮੰਗ ਰਹੇ ਸਨ ਪਰ ਅਜਿਹਾ ਨਾ ਹੋਣ 'ਤੇ ਇੰਦਰ ਸਿੰਘ ਨੂੰ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਮੈਦਾਨ 'ਚ ਉਤਾਰ ਦਿੱਤਾ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904