ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਸੱਤਾਧਾਰੀ ਕਾਂਗਰਸ 'ਚ ਬਗਾਵਤ ਵਧਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। 



ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਨੇ ਇਸ ਸੀਟ ਤੋਂ ਮੌਜੂਦਾ ਵਿਧਾਇਕ ਨਵਤੇਜ ਸਿੰਘ 'ਤੇ ਗੰਭੀਰ ਦੋਸ਼ ਲਗਾਏ ਹਨ। ਇੰਦਰ ਪ੍ਰਤਾਪ ਦਾ ਕਹਿਣਾ ਹੈ ਕਿ ਉਹ ਕਾਂਗਰਸ ਨੂੰ ਬਚਾਉਣ ਲਈ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਸੀ ਪਰ ਪਾਰਟੀ ਨੇ ਸੇਫ ਖੇਡਦੇ ਹੋਏ ਮੌਜੂਦਾ ਵਿਧਾਇਕ ਨਵਤੇਜ ਸਿੰਘ 'ਤੇ ਹੀ ਦਾਅ ਲਾਇਆ।


ਇਹ ਵੀ ਪੜ੍ਹੋ: ਵੱਡੀ ਖਬਰ! ਪੰਜਾਬ 'ਚ ਚੋਣਾਂ ਦੀ ਤਾਰੀਖ ਵਧਾਈ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ


ਅੰਗਰੇਜ਼ੀ ਅਖਬਾਰ 'ਟਾਈਮਜ਼ ਆਫ ਇੰਡੀਆ' ਦੀ ਰਿਪੋਰਟ ਅਨੁਸਾਰ ਇੰਦਰ ਪ੍ਰਤਾਪ ਸਿੰਘ ਨੇ ਨਵਤੇਜ ਸਿੰਘ 'ਤੇ ਭ੍ਰਿਸ਼ਟਾਚਾਰੀ ਦੇ ਇਲਜ਼ਾਮ ਲਾਏ। ਇੰਦਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਜੀ ਦੀ 550ਵੀਂ ਜੈਅੰਤੀ 'ਤੇ ਵੀ ਜਮ੍ਹਾ ਫੰਡ ਦੀ ਸਹੀ ਵਰਤੋਂ ਨਹੀਂ ਕੀਤੀ ਗਈ। ਨਵਤੇਜ ਸਿੰਘ ਨੇ ਵਿਧਾਇਕ ਰਹਿੰਦੇ ਹੋਏ ਹਲਕੇ 'ਚ ਰਹਿੰਦੇ ਹੋਏ ਭ੍ਰਿਸ਼ਟਾਚਾਰੀ ਵੱਡੇ ਪੱਧਰ 'ਤੇ ਵਧੀ ਹੈ। 


ਦਸ ਦਈਏ ਕਿ ਕਾਂਗਰਸ ਸਰਕਾਰ 'ਚ ਮੰਤਰੀ ਰਾਣਾ ਗੁਰਜੀਤ ਸਿੰਘ ਕਪੂਰਥਲਾ ਤੋਂ ਵਿਧਾਨਸਭਾ ਚੋਣਾਂ ਲੜਦੇ ਹਨ। ਸੁਲਤਾਨਪੁਰ ਲੋਧੀ ਵਿਧਾਨ ਸਭਾ ਕਪੂਰਥਲਾ ਦੇ ਬੇਹੱਦ ਨੇੜੇ ਹੈ। ਇਸ ਲਈ ਇੰਦਰ ਸਿੰਘ ਇਸ ਸੀਟ ਤੋਂ ਟਿਕਟ ਮੰਗ ਰਹੇ ਹਨ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904