(Source: ECI/ABP News)
Punjab News : ਸਾਬਕਾ ਮੰਤਰੀ ਰਾਣਾ ਸੋਢੀ ਦੇ ਵਾਰੰਟ ਜਾਰੀ, ਔਰਤ ਨੇ ਲਾਇਆ ਧੋਖਾਧੜੀ ਦਾ ਇਲਜ਼ਾਮ
Punjab News : ਪੰਜਾਬ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਰਾਣਾ ਸੋਢੀ 'ਤੇ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਦੀ ਬਾਰੀ ਐਮਜੀਐਮ ਅਦਾਲਤ ਨੇ ਲੋਕ ਸਭਾ ਚੋਣਾਂ ਲਈ ਟਿਕਟ ਦਿਵਾਉਣ ਦੇ ਨਾਂ 'ਤੇ ਇੱਕ ਔਰਤ ਤੋਂ 40 ਲੱਖ ਰੁਪਏ ਲੈਣ ਦਾ ਦੋਸ਼ ਲਾਇਆ ਹੈ।
![Punjab News : ਸਾਬਕਾ ਮੰਤਰੀ ਰਾਣਾ ਸੋਢੀ ਦੇ ਵਾਰੰਟ ਜਾਰੀ, ਔਰਤ ਨੇ ਲਾਇਆ ਧੋਖਾਧੜੀ ਦਾ ਇਲਜ਼ਾਮ Rana Gurmeet Singh Sodhi against Warrant issued in 40 lakh fraud Case ticket for the Lok Sabha elections Punjab News : ਸਾਬਕਾ ਮੰਤਰੀ ਰਾਣਾ ਸੋਢੀ ਦੇ ਵਾਰੰਟ ਜਾਰੀ, ਔਰਤ ਨੇ ਲਾਇਆ ਧੋਖਾਧੜੀ ਦਾ ਇਲਜ਼ਾਮ](https://feeds.abplive.com/onecms/images/uploaded-images/2022/10/07/2117990a080daef04ecb5c313c32ce981665139061613345_original.jpg?impolicy=abp_cdn&imwidth=1200&height=675)
Punjab News : ਪੰਜਾਬ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਰਾਣਾ ਸੋਢੀ 'ਤੇ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਦੀ ਬਾਰੀ ਐਮਜੀਐਮ ਅਦਾਲਤ ਨੇ ਲੋਕ ਸਭਾ ਚੋਣਾਂ ਲਈ ਟਿਕਟ ਦਿਵਾਉਣ ਦੇ ਨਾਂ 'ਤੇ ਇੱਕ ਔਰਤ ਤੋਂ 40 ਲੱਖ ਰੁਪਏ ਲੈਣ ਦਾ ਦੋਸ਼ ਲਾਇਆ ਹੈ। ਸੋਢੀ ਨੂੰ 21 ਅਕਤੂਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਹਾਸਲ ਜਾਣਕਾਰੀ ਅਨੁਸਾਰ ਜੁਲਾਈ 2019 ਵਿੱਚ, ਮਮਤਾ ਅਜ਼ਰ ਪਤਨੀ ਮੁਕੇਸ਼ ਅਜ਼ਰ, ਵਾਸੀ ਹਵੇਲੀ ਪੱਡਾ ਨੇ ਅਦਾਲਤ ਵਿੱਚ ਇੱਕ ਇਸਤਗਾਸਾ ਪੇਸ਼ ਕਰਦਿਆਂ ਦੋਸ਼ ਲਾਇਆ ਸੀ ਕਿ ਬਾਂਕੇਲਾਲ ਪੁੱਤਰ ਕਿਸ਼ਨਲਾਲ, ਵਾਸੀ ਬਰੋਲੀਪੁਰਾ, ਬਾਰੀ, ਫਿਰੋਜ਼ਪੁਰ, ਪੰਜਾਬ ਦੇ ਰਹਿਣ ਵਾਲੇ ਉਸ ਦੇ ਭਰਾ ਹਰੀਚਰਨ ਜਾਟਵ ਤੇ ਪੰਜਾਬ ਦੇ ਤਤਕਾਲੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪੁੱਤਰ ਨਰਜੀਤ ਸਿੰਘ ਸੋਢੀ ਨੇ ਉਸ ਨੂੰ ਧੌਲਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦਿਵਾਉਣ ਦਾ ਦਾਅਵਾ ਕਰਦਿਆਂ ਬਦਲੇ ਵਿੱਚ 40 ਲੱਖ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਇਨ੍ਹਾਂ ਲੋਕਾਂ ਨੂੰ ਟਿਕਟ ਲਈ 40 ਲੱਖ ਰੁਪਏ ਦਿੱਤੇ ਪਰ ਉਸ ਤੋਂ ਬਾਅਦ ਨਾ ਤਾਂ ਟਿਕਟ ਮਿਲੀ ਤੇ ਨਾ ਹੀ ਇਨ੍ਹਾਂ ਲੋਕਾਂ ਨੇ ਪੈਸੇ ਵਾਪਸ ਕੀਤੇ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਕਿਹਾ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ
ਇਸ ਬਾਰੇ ਰਾਣਾ ਗੁਰਮੀਤ ਸੋਢੀ ਦੇ ਪੁੱਤਰ ਹੀਰਾ ਸੋਢੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸੱਚਾਈ ਨਹੀਂ। ਹੁਣ ਜੇਕਰ ਕੋਈ ਉਨ੍ਹਾਂ ਦੇ ਪਿਤਾ ਦੇ ਨਾਮ 'ਤੇ ਪੈਸੇ ਦਾ ਗਬਨ ਕਰਦਾ ਹੈ ਤਾਂ ਇਸ ਵਿੱਚ ਉਨ੍ਹਾਂ ਦਾ ਕੀ ਕਸੂਰ? ਹੀਰਾ ਸੋਢੀ ਨੇ ਕਿਹਾ ਕਿ ਉਹ ਕਾਨੂੰਨ ਵਿੱਚ ਵਿਸ਼ਵਾਸ ਰੱਖਦੇ ਹਨ। ਲਗਾਏ ਗਏ ਦੋਸ਼ ਝੂਠੇ ਸਾਬਤ ਹੋਣਗੇ ਤੇ ਉਨ੍ਹਾਂ ਦੇ ਪਿਤਾ ਨੂੰ ਇਨਸਾਫ਼ ਮਿਲੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)