ਜਲੰਧਰ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਪਰ ਬਾਵਜੂਦ ਇਸਦੇ ਕਿਸਾਨ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਅਜੇ ਵੀ ਡਟੇ ਹੋਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਮੁੱਦਾ ਹੈ MSP। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਮਨਵਾਉਣ ਲਈ ਕੇਂਦਰ 'ਤੇ ਦਬਾਅ ਬਣਾ ਰਹੇ ਹਨ। ਕੇਂਦਰ ਨੇ ਹੁਣ ਇੱਕ ਕਮੇਟੀ ਬਣਾਉਣ ਦੀ ਵੀ ਗੱਲ ਕਹੀ ਹੈ, ਜਿਸਦੇ ਲਈ ਉਸਨੇ ਕਿਸਾਨਾਂ ਕੋਲੋਂ 5 ਨਾਮ ਮੰਗੇ ਹਨ।ਇਸ ਵਿਚਾਲੇ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵੱਡਾ ਦਾਅਵਾ ਕੀਤਾ ਹੈ।
ਅੱਜ ਜਲੰਧਰ ਪਹੁੰਚੇ ਰਣਦੀਪ ਸਿੰਘ ਨਾਭਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਦਾਅਵਾ ਕੀਤਾ ਕਿ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ MSP ਨਹੀਂ ਦਿੰਦੀ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ 113 ਫਸਲਾਂ 'ਤੇ MSP ਦੇਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਕੇਂਦਰੀ ਮੰਤਰੀ ਦੇ ਨਾਲ ਗੱਲਬਾਤ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅਸੀਂ ਕਿਸਾਨਾਂ ਦੀਆਂ ਇਹ ਮੰਗਾਂ ਜ਼ਰੂਰ ਮੰਨਾਂਗੇ। ਖੇਤੀਬਾੜੀ ਮੰਤਰੀ ਨੇ ਇਹ ਵੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੀ ਆਉਣ ਵਾਲੇ ਦਿਨਾਂ ਵਿਚ ਕੇਂਦਰ ਸਰਕਾਰ ਮੰਨ ਲਵੇਗੀ।
ਕਿਸਾਨਾਂ ਨੂੰ ਖੇਤੀਬਾੜੀ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਜਲਦ ਹੀ ਸੱਤ ਸਾਲਾਂ ਲਈ ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਜਾਵੇਗਾ।ਕਿਸਾਨਾਂ ਨੂੰ ਝੋਨੇ ਤੇ ਕਣਕ ਦੀ ਫ਼ਸਲ ਤੋਂ ਬਦਲ ਮਿਲੇਗਾ।ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਖੇਤੀਬਾੜੀ ਸੈਕਟਰ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ ਪਰ ਹੁਣ ਕਿਸਾਨਾਂ ਹਰ ਮੁਸ਼ਕਿਲ ਦਾ ਹੱਲ ਦੇਵਾਂਗੇ।
ਇਸ ਤੋਂ ਇਲਾਵਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨ ਖ਼ਿਲਾਫ਼ ਚੱਲੇ ਅੰਦੋਲਨ 'ਚ ਸ਼ਹੀਦ ਹੋਏ 157 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇ ਚੁੱਕੇ ਹਾਂ ਅਤੇ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਸਾਨੂੰ 122 ਸ਼ਹੀਦ ਕਿਸਾਨਾਂ ਦੇ ਨਾਵਾਂ ਦੀ ਲਿਸਟ ਦਿੱਤੀ ਗਈ ਹੈ ਅਸੀਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਨੌਕਰੀ ਦਿੰਦਾ ਪ੍ਰੋਸੈੱਸ ਜਲਦੀ ਸ਼ੁਰੂ ਕਰਾਂਗੇ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਅਸੀਂ ਦੋ ਮਹੀਨੇ ਦੇ ਵਿੱਚ ਬਕਾਇਆ 43 ਚੋਣ ਵਾਅਦੇ ਪੂਰੇ ਕਿਤੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ