ਪਟਿਆਲਾ: 1993 ਵਿੱਚ ਇੱਕ ਝੂਠੇ ਐਨਕਾਊਂਟਰ ਵਿੱਚ ਮਾਰੇ ਗਏ ਲੁਧਿਆਣਾ ਦੇ ਹਰਜੀਤ ਸਿੰਘ ਦੇ ਮਾਮਲੇ ਵਿੱਚ ਰਿਹਾਅ ਕੀਤੇ ਗਏ ਤਿੰਨ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਤੇ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਮੌਜੂਦਾ ਕੈਪਟਨ ਸਰਕਾਰ 'ਤੇ ਸਵਾਲ ਚੁੱਕੇ ਜਿਸ ਦੇ ਜਵਾਬ ਵਿੱਚ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਵਾ ਨੇ ਕਿਹਾ ਕਿ ਇਹ ਸਭ ਅਕਾਲੀ ਸਰਕਾਰ ਦੇ ਸਮੇਂ ਵਿੱਚ ਹੀ ਹੋਇਆ ਸੀ। ਇਸ ਵਿੱਚ ਕਾਂਗਰਸ ਸਰਕਾਰ ਨੂੰ ਦੋਸ਼ੀ ਠਹਿਰਾਉਣਾ ਗ਼ਲਤ ਹੈ।
ਰੰਧਾਵਾ ਨੇ ਕਿਹਾ ਕਿ ਜੋ ਵੀ ਕੇਸ ਵਿੱਚ ਮਾਫੀ ਹੋਈ ਹੈ, ਉਸ ਲਈ ਉਸ ਸਮੇਂ ਦੇ DGP ਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਾਫੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਕੋਲ ਮੁਲਜ਼ਮਾਂ ਨੂੰ ਮਾਫੀ ਦਿਵਾਉਣ ਲਈ ਕੇਸ ਗਿਆ ਸੀ। ਇਸ ਸਭ ਲਈ ਉਸ ਸਮੇਂ ਦੇ ਮੁੱਖ ਮੰਤਰੀ 'ਤੇ ਇਸ ਦਾ ਇਲਜ਼ਾਮ ਜਾਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਕਿ ਇਹ ਕੇਸ CBI ਦੇ ਕੋਲ ਗਿਆ ਤੇ CBI ਨੇ ਇਸ ਕੇਸ ਵਿੱਚ 3 ਯੂਪੀ ਤੇ ਇੱਕ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨੂੰ ਝੂਠਾ ਪਾਇਆ ਸੀ। ਅਦਾਲਤ ਨੇ 4 ਪੁਲਿਸ ਮੁਲਾਜ਼ਮਾਂ ਨੂੰ 1-12-2014 ਨੂੰ ਦੋਸ਼ੀ ਕਰਾਰ ਦੇ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਪਰ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ 3 ਪੁਲਿਸ ਮੁਲਾਜ਼ਮਾਂ ਨੂੰ ਮਾਫੀ ਦੇ ਕੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ।
ਝੂਠੇ ਐਨਕਾਊਂਟਰ 'ਚ ਲੁਧਿਆਣਾ ਦੇ ਹਰਜੀਤ ਸਿੰਘ ਨੂੰ ਮਾਰਨ ਵਾਲੇ 3 ਪੁਲਸੀਏ ਰਿਹਾਅ, ਸੁਖਬੀਰ ਨੇ ਘੇਰੀ ਕੈਪਟਨ ਸਰਕਾਰ
ਏਬੀਪੀ ਸਾਂਝਾ
Updated at:
23 Jun 2019 09:36 AM (IST)
ਅਦਾਲਤ ਨੇ 4 ਪੁਲਿਸ ਮੁਲਾਜ਼ਮਾਂ ਨੂੰ 1-12-2014 ਨੂੰ ਦੋਸ਼ੀ ਕਰਾਰ ਦੇ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਪਰ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ 3 ਪੁਲਿਸ ਮੁਲਾਜ਼ਮਾਂ ਨੂੰ ਮਾਫੀ ਦੇ ਕੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ।
- - - - - - - - - Advertisement - - - - - - - - -