Sacrilege Case: ਬੇਅਦਬੀ ਮਾਮਲਿਆਂ 'ਚ ਸਜ਼ਾ ਮਗਰੋਂ ਰੰਧਾਵਾ ਦਾ ਆਪ 'ਤੇ ਹਮਲਾ, ਸਾਡੇ ਸੰਘਰਸ਼ ਦਾ ਨਤੀਜਾ ਲੈ ਕੇ ਆਪਣੀ ਪਿੱਠ ਥਾਪੜ ਰਹੇ
ਮੋਗਾ ਦੀ ਅਦਾਲਤ ਨੇ 2015 'ਚ ਪਿੰਡ ਮੱਲਕੇ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਤਿੰਨ ਪੈਰੋਕਾਰਾਂ ਨੂੰ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: 2015-16 ਵਿੱਚ ਪੰਜਾਬ ਨੂੰ ਉਬਾਲਣ ਵਾਲੇ ਬੇਅਦਬੀ ਮਾਮਲਿਆਂ ਦੀ ਲੜੀ ਵਿੱਚ ਪਹਿਲੀ ਸਜ਼ਾ ਹੋਈ ਹੈ। ਮੋਗਾ ਦੀ ਅਦਾਲਤ ਨੇ 2015 'ਚ ਪਿੰਡ ਮੱਲਕੇ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਤਿੰਨ ਪੈਰੋਕਾਰਾਂ ਨੂੰ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ।ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਰਾਹੁਲ ਗਰਗ ਦੀ ਅਦਾਲਤ ਨੇ ਸਿਰਸਾ ਸਥਿਤ ਡੇਰੇ ਦੀ ਸੂਬਾ ਕਮੇਟੀ ਦੇ ਮੈਂਬਰ ਬਾਘਾਪੁਰਾਣਾ ਦੇ ਰਹਿਣ ਵਾਲੇ ਪ੍ਰਿਥਵੀ ਸਿੰਘ ਅਤੇ ਪਿੰਡ ਮੱਲਕੇ ਦੇ ਪੈਰੋਕਾਰ ਮਿੱਠੂ ਸਿੰਘ ਮਾਨ ਅਤੇ ਅਮਰਦੀਪ ਸਿੰਘ ਨੂੰ 5-5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ।
ਅਦਾਲਤ ਨੇ ਦੋ ਹੋਰ ਮੁਲਜ਼ਮਾਂ ਸਤਨਾਮ ਸਿੰਘ ਵਾਸੀ ਬਾਘਾਪੁਰਾਣਾ ਅਤੇ ਦਵਿੰਦਰ ਸਿੰਘ ਪਿੰਡ ਹਰੀਏ ਵਾਲਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਮਾਲਸਰ ਬੇਅਦਬੀ ਮਾਮਲੇ ਵਿੱਚ ਅੱਜ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਖੀਰ ਅੱਜ ਅਕਾਲੀ-ਕਾਂਗਰਸ ਦੀ ਦੋਸ਼ੀਆਂ ਨੂੰ ਦਿੱਤੀ ਨਾਪਾਕ ਸਰਪ੍ਰਸਤੀ ਦਾ ਅੰਤ ਹੋ ਗਿਆ ਹੈ ਅਤੇ ਇਨਸਾਫ਼ ਦੀ ਜਿੱਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਚ ਹਰ ਕਿਸੇ ਨੂੰ ਇਨਸਾਫ਼ ਮਿਲੇਗਾ।
ਰਾਘਵ ਚੱਢਾ ਨੇ ਅਕਾਲੀ ਦਲ ਅਤੇ ਕਾਂਗਰਸ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ 'ਆਪ' ਸਰਕਾਰ ਯਤਨਾਂ ਸਦਕਾ ਬਹਿਬਲ ਕਲਾਂ ਕਾਂਡ ਕੇਸ 'ਚ ਕੋਰਟ ਦੇ ਅਹਿਮ ਫੈਸਲੇ ਤੋਂ ਬਾਅਦ, ਉਹਨਾਂ ਦੀ ਸਰਕਾਰ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜੇਲ੍ਹ ਜਾਣਾ ਯਕੀਨੀ ਬਣਾਇਆ ਹੈ। ਉਹਨਾਂ ਪੁੱਛਿਆ ਕਿ ਕੀ ਅਪਵਿੱਤਰ ਅਕਾਲੀ-ਕਾਂਗਰਸ ਗਠਜੋੜ ਵੀ ਅਜਿਹੀ ਕਿਸੇ ਕਾਰਵਾਈ ਦਾ ਦਾਅਵਾ ਕਰ ਸਕਦਾ ਹੈ, ਜਿਥੇ ਉਹਨਾਂ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਦਮ ਚੁੱਕਿਆ ਹੋਏ?
ਚੱਢਾ ਨੇ ਕਿਹਾ ਕਿ ਬੇਅਦਬੀ ਦੀ ਘਟਨਾਵਾਂ ਅਕਾਲੀਆਂ ਦੀ ਸਰਕਾਰ ਦੌਰਾਨ ਵਾਪਰੀਆਂ। ਕਾਂਗਰਸ ਨੇ ਵੀ ਦੋਸ਼ੀਆਂ ਨੂੰ ਬਚਾਇਆ। ਹੁਣ ‘ਆਪ’ ਸਰਕਾਰ ਵਿੱਚ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬੇਅਦਬੀ ਅਤੇ ਗੋਲੀ ਕਾਂਡ ਦਾ ਇੱਕ ਵੀ ਦੋਸ਼ੀ ਅਤੇ ਸਾਜ਼ਿਸ਼ਕਰਤਾ ਬਖਸ਼ਿਆ ਨਹੀਂ ਜਾਵੇਗਾ।
ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਆਪ ਨੂੰ ਘੇਰਦੇ ਹੋਏ ਕਿਹਾ, "ਐਮਪੀ ਰਾਘਵ ਚੱਢਾ ਜੀ! ਤੁਸੀਂ ਅਜੇ ਵੀ ਕਾਨੂੰਨ ਤੋਂ ਅਣਜਾਣ ਹੋ ਕਾਂਗਰਸ ਨੇ ਇਨਸਾਫ਼ ਲਈ ਲੰਬੀ ਕਾਨੂੰਨੀ ਲੜਾਈ ਲੜੀ ਹੈ। ਪਰ ਬਦਕਿਸਮਤੀ ਨਾਲ ਤੁਹਾਡੀ 3 ਮਹੀਨਿਆਂ ਦੀ ਸਰਕਾਰ ਸਾਡੇ ਸੰਘਰਸ਼ ਦਾ ਨਤੀਜਾ ਲੈ ਕੇ ਆਪਣੀ ਪਿੱਠ ਥਾਪੜ ਰਹੀ ਹੈ।"
Mp @raghav_chadha Ji!You are still ignorant of the law.The @INCPunjab has fought a long legal battle for justice. But unfortunately your 3 months government is patting its back by getting the result of our struggle.
— Sukhjinder Singh Randhawa (@Sukhjinder_INC) July 7, 2022
ਉਨ੍ਹਾਂ ਕਿਹਾ, "ਮੈਂ ਦੋਸ਼ੀਆਂ ਅਤੇ ਉਹਨਾਂ ਖਿਲਾਫ ਕੀਤੀ ਗਈ ਕਾਨੂੰਨੀ ਕਾਰਵਾਈ ਬਾਰੇ ਕੁਝ ਜਾਣਕਾਰੀ ਸਾਂਝੀ ਕਰ ਰਿਹਾ ਹਾਂ। ਉਮੀਦ ਹੈ ਕਿ ਜਨਤਾ ਸਾਡੇ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਤੋਂ ਜਾਣੂ ਹੋਵੇਗੀ।"
ਨਵੰਬਰ 2015 ਵਿੱਚ, ਗੁਰੂ ਗ੍ਰੰਥ ਸਾਹਿਬ ਦੀ ‘ਬੀੜ’ (ਨਕਲ) ਦੇ ਪਾਟੇ ਹੋਏ ਪੰਨੇ ਮੋਗਾ ਦੇ ਪਿੰਡ ਮੱਲਕੇ ਦੀਆਂ ਗਲੀਆਂ ਵਿੱਚ ਵਿਛੇ ਹੋਏ ਮਿਲੇ ਸਨ। ਇਸ ਤੋਂ ਬਾਅਦ ਪੁਲਿਸ ਕੇਸ ਦਰਜ ਕੀਤਾ ਗਿਆ।ਅਕਤੂਬਰ 2018 ਵਿੱਚ, ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਇਸ ਘਟਨਾ ਦੇ ਸਬੰਧ ਵਿੱਚ ਪੰਜ ਡੇਰਾ ਪੈਰੋਕਾਰਾਂ ਨੂੰ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :