ਅੰਮ੍ਰਿਤਸਰ: ਕਰਤਾਰਪੁਰ ਕੌਰੀਡੋਰ ਲਈ ਕੇਂਦਰ ਸਰਕਾਰ ਨੇ ਕੋਈ ਫੰਡ ਮੁਹੱਈਆ ਨਹੀਂ ਕਰਵਾਇਆ, ਪਰ ਬਾਬੇ ਨਾਨਕ ਦੀ ਤੇਰਾ-ਤੇਰਾ ਦੀ ਸਿੱਖਿਆ ਤਹਿਤ ਪੰਜਾਬ ਸਰਕਾਰ ਆਪਣੇ ਖਜ਼ਾਨੇ ਵਿਚੋਂ ਖਰਚ ਕਰ ਰਹੀ ਹੈ। ਇਹ ਦਾਅਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਹੈ। ਰੰਧਾਵਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਕਾਰਜ ਵਿੱਚ ਕੋਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਪਰ ਮੋਦੀ ਸਰਕਾਰ ਐਲਾਨ ਕਰਕੇ ਬਾਅਦ ਵਿੱਚ ਕੁਝ ਨਹੀਂ ਕੀਤਾ।
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੇ ਸਾਂਝੇ ਪ੍ਰਬੰਧਾਂ ਲਈ ਮੀਟਿੰਗ ਕੀਤੀ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਬਣਾਉਣ ਲਈ ਕੇਂਦਰ ਸਰਕਾਰ ਫੰਡ ਨਹੀਂ ਮੁਹਈਆ ਕਰ ਰਹੀ ਹੈ ਬਲਕਿ ਪੰਜਾਬ ਸਰਕਾਰ ਆਪਣੇ ਖਜ਼ਾਨੇ ਵਿੱਚੋਂ ਹੀ ਖਰਚ ਰਹੀ ਹੈ।
ਉੱਧਰ, ਰੰਧਾਵਾ ਦੇ ਇਸ ਬਿਆਨ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅਣਗੌਲਿਆ ਕਰ ਦਿੱਤਾ। ਮਲਿਕ ਦਾ ਕਹਿਣਾ ਹੈ ਕਿ ਉਹ ਸੁਖਜਿੰਦਰ ਰੰਧਾਵਾ ਦੇ ਬਿਆਨ ਦਾ ਜਵਾਬ ਦੇਣਾ ਵਾਜਿਬ ਨਹੀਂ ਸਮਝਦੇ, ਪਰ ਜੇ ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਕੁਝ ਕਹਿਣ ਤਾਂ ਉਹ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਤਾਂ ਕੁਝ ਵੀ ਕਹਿੰਦੇ ਰਹਿੰਦੇ ਹਨ।
ਰੰਧਾਵਾ ਦਾ ਦਾਅਵਾ ਮੋਦੀ ਸਰਕਾਰ ਨੇ ਕਰਤਾਰਪੁਰ ਗਲਿਆਰੇ ਨਹੀਂ ਦਿੱਤਾ ਧੇਲਾ
ਏਬੀਪੀ ਸਾਂਝਾ
Updated at:
29 Jun 2019 09:18 PM (IST)
ਰੰਧਾਵਾ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਬਣਾਉਣ ਲਈ ਕੇਂਦਰ ਸਰਕਾਰ ਫੰਡ ਨਹੀਂ ਮੁਹਈਆ ਕਰ ਰਹੀ ਹੈ ਬਲਕਿ ਪੰਜਾਬ ਸਰਕਾਰ ਆਪਣੇ ਖਜ਼ਾਨੇ ਵਿੱਚੋਂ ਹੀ ਖਰਚ ਰਹੀ ਹੈ। ਉੱਧਰ, ਰੰਧਾਵਾ ਦੇ ਇਸ ਬਿਆਨ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅਣਗੌਲਿਆ ਕਰ ਦਿੱਤਾ।
- - - - - - - - - Advertisement - - - - - - - - -