(Source: ECI/ABP News)
Aroosa Alam: ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਅਰੂਸਾ ਆਲਮ ਦਾ ਵੱਡਾ ਐਲਾਨ
ਪੱਤਰਕਾਰ ਅਰੂਸਾ ਨੇ ਕਿਹਾ ਕਿ ਕਰੀਬ 16 ਸਾਲ ਪਹਿਲਾਂ ਜਦੋਂ ਮੈਨੂੰ ਪਹਿਲੀ ਵਾਰ ਕਿਸੇ ਕਾਰਨਾਂ ਕਰਕੇ ਭਾਰਤੀ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਗਿਆ ਸੀ ਤਾਂ ਭਾਰਤ ਸਰਕਾਰ ਨੇ ਜਾਂਚ ਕੀਤੀ ਸੀ ਅਤੇ ਬਾਅਦ 'ਚ ਮੈਨੂੰ ਵੀਜ਼ਾ ਜਾਰੀ ਕੀਤਾ ਗਿਆ ਸੀ।
![Aroosa Alam: ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਅਰੂਸਾ ਆਲਮ ਦਾ ਵੱਡਾ ਐਲਾਨ Randhawa vs Aroosa: Aroosa Alam's big announcement before Captain forms a new party Aroosa Alam: ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਅਰੂਸਾ ਆਲਮ ਦਾ ਵੱਡਾ ਐਲਾਨ](https://feeds.abplive.com/onecms/images/uploaded-images/2021/10/26/915e02b5efa7d772fb4238b56a1921f1_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਉਨ੍ਹਾਂ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਆਈਐਸਆਈ ਨਾਲ ਸਬੰਧਾਂ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਏਜੰਸੀਆਂ ਦੀ ਜਾਂਚ 'ਚ ਸ਼ਾਮਲ ਹੋਣ ਲਈ ਤਿਆਰ ਹਨ।
ਦੱਸ ਦਈਏ ਕਿ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦਾ ਨਾਂ ਭਾਰਤ ਦੀ ਸਿਆਸਤ 'ਚ ਕਾਫੀ ਚਰਚਾ 'ਚ ਰਿਹਾ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਰੂਸਾ ਨੂੰ ਆਈਐਸਆਈ ਏਜੰਟ ਕਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਾਫ਼ੀ ਨਾਰਾਜ਼ਗੀ ਜ਼ਾਹਰ ਕੀਤੀ। ਹੁਣ ਉਨ੍ਹਾਂ ਕਿਹਾ ਹੈ ਕਿ ਉਹ ਆਈਐਸਆਈ ਨਾਲ ਸਬੰਧਾਂ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਏਜੰਸੀਆਂ ਦੀ ਜਾਂਚ 'ਚ ਸ਼ਾਮਲ ਹੋਣ ਲਈ ਤਿਆਰ ਹਨ।
ਅਰੂਸਾ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਅਪਮਾਨਜਨਕ ਅਤੇ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ। ਉਨ੍ਹਾਂ ਕਿਹਾ ਕਿ ਜੇ ਇਸ ਮੁੱਦੇ 'ਤੇ ਕੋਈ ਜਾਂਚ ਸ਼ੁਰੂ ਹੁੰਦੀ ਹੈ ਤਾਂ ਉਹ ਭਾਰਤ ਦੀਆਂ ਕੇਂਦਰੀ ਏਜੰਸੀਆਂ ਨਾਲ ਸਹਿਯੋਗ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਭਾਰਤ ਮੇਰੇ ਖ਼ਿਲਾਫ਼ ਬੇਬੁਨਿਆਦ ਪ੍ਰਚਾਰ ਦੀ ਜਾਂਚ ਲਈ ਤੀਜੇ ਦੇਸ਼ ਦੇ ਜਾਂਚਕਰਤਾਵਾਂ ਨੂੰ ਵੀ ਸ਼ਾਮਲ ਕਰ ਸਕਦਾ ਹੈ।
ਪੱਤਰਕਾਰ ਅਰੂਸਾ ਨੇ ਕਿਹਾ ਕਿ ਇਸ ਵਿਵਾਦ ਦੇ ਬਾਵਜੂਦ ਕੈਪਟਨ ਸਾਬ੍ਹ ਮੇਰੇ ਚੰਗੇ ਦੋਸਤ ਹਨ। ਲਗਭਗ 16 ਸਾਲ ਪਹਿਲਾਂ ਜਦੋਂ ਮੈਨੂੰ ਪਹਿਲੀ ਵਾਰ ਕਿਸੇ ਕਾਰਨਾਂ ਕਰਕੇ ਭਾਰਤੀ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਗਿਆ ਸੀ ਤਾਂ ਭਾਰਤ ਸਰਕਾਰ ਨੇ ਅਜਿਹੀ ਜਾਂਚ ਕੀਤੀ ਸੀ ਅਤੇ ਬਾਅਦ 'ਚ ਮੈਨੂੰ ਵੀਜ਼ਾ ਜਾਰੀ ਕੀਤਾ ਗਿਆ ਸੀ।
ਉਨ੍ਹਾਂ ਤੰਜ ਕੀਤਾ ਕਿ ਆਈਐਸਆਈ ਨੇ ਆਖਰ ਕਿਹੜਾ ਸਬੂਤ ਹਾਸਲ ਕਰ ਲਿਆ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਅਰੂਸਾ ਆਲਮ ਦੇ ਪਾਕਿਸਤਾਨੀ ਏਜੰਸੀ ਆਈਐਸਆਈ ਨਾਲ ਕੋਈ ਸਬੰਧ ਹਨ ਜਾਂ ਨਹੀਂ, ਇਸ ਦੀ ਜਾਂਚ ਕੀਤੀ ਜਾਵੇਗੀ।
ਰੰਧਾਵਾ ਦੇ ਬਿਆਨ 'ਤੇ ਅਰੂਸਾ ਆਲਮ ਨੇ ਪਲਟਵਾਰ ਕਰਦਿਆਂ ਕਿਹਾ ਕਿ ਮੇਰੇ ਸਬੰਧ ISI ਨਾਲ ਜੋੜਨ ਦਾ ਵਿਚਾਰ ਨਵਜੋਤ ਸਿੰਘ ਸਿੱਧੂ ਦੇ ਮੁੱਖ ਰਣਨੀਤੀਕਾਰ ਮੁਸਤਫ਼ਾ ਦਾ ਹੋਵੇਗਾ।
ਇਹ ਵੀ ਪੜ੍ਹੋ: T20 World Cup 2021: ਪਾਕਿਸਤਾਨ ਦੀ ਲਗਾਤਾਰ ਦੂਜੀ ਜਿੱਤ, ਰਾਊਫ਼ ਦੀ ਹਨ੍ਹੇਰੀ 'ਚ ਉੱਡਿਆ ਨਿਊਜ਼ੀਲੈਂਡ, 5 ਵਿਕਟਾਂ ਨਾਲ ਹਰਾਇਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)