ਸੰਗਰੂਰ: ਸਾਬਕਾ ਮੰਤਰੀ ਪਰਨੀਤ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਣਗੇ। ਰਣਇੰਦਰ ਸਿੰਘ ਨੂੰ ਈ.ਡੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਸਿਹਤ ਦਾ ਹਵਾਲਾ ਦੇ ਕੇ ਪੇਸ਼ ਨਹੀਂ ਹੋਏ ਸਨ। ਈ.ਡੀ. ਨੇ ਉਨ੍ਹਾਂ ਨੂੰ 24 ਜੁਲਾਈ ਨੂੰ ਦੁਬਾਰਾ ਬੁਲਾਇਆ ਹੈ।
ਪਰਨੀਤ ਕੌਰ ਨੇ ਕਿਹਾ ਹੈ ਕਿ ਇਹ ਪੂਰਾ ਮਾਮਲਾ ਸਿਆਸੀ ਬਦਲਾਖੋਰੀ ਦਾ ਹੈ। ਜਿਵੇਂ-ਜਿਵੇਂ ਚੋਣਾਂ ਨੇੜੇ ਆਉਣਗੀਆਂ ਇਹ ਮਾਮਲਾ ਤੂਲ ਫੜੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਚਾਈ ਜਲਦ ਹੀ ਸਾਹਮਣੇ ਆ ਜਾਏਗੀ। ਪਰਨੀਤ ਕੌਰ ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਵਿੱਚ ਮਿਸ਼ਨ 2017 ਦੇ ਮੱਦੇਨਜ਼ਰ ਕਾਂਗਰਸ ਵੱਲੋਂ ਕਰਵਾਈ ਗਈ ਰੈਲੀ ਵਿੱਚ ਪਹੁੰਚੇ ਸਨ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਇਹ ਵਾਅਦਿਆਂ ਤੋਂ ਭੱਜਣ ਵਾਲੀ ਪਾਰਟੀ ਹੈ। ਅਕਾਲੀ ਦਲ ਨੂੰ ਕਰਾਰੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਪਾਰਟੀ ਦਾ ਵੀ ਵਾਜਾ ਵੱਜਣ ਹੀ ਵਾਲਾ ਹੈ।