ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਬੇਟਾ ਰਣਇੰਦਰ ਸਿੰਘ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਵੀਰਵਾਰ ਨੂੰ ਜਲੰਧਰ ਵਿੱਚ ਇਨਫੋਰਸਮੈਂਟ (ED) ਡਾਇਰੈਕਟੋਰੇਟ ਦੇ ਦਫਤਰ ਵਿੱਚ ਪੇਸ਼ ਹੋਇਆ।
ਦੱਸ ਦਈਏ ਕਿ ਰਣਇੰਦਰ ਈਡੀ ਦੇ ਤੀਜੇ ਨੋਟਿਸ ਮਗਰੋਂ ਪੇਸ਼ ਹੋਇਆ ਹੈ। ਇਸ ਤੋਂ ਪਹਿਲਾਂ ਉਸ ਨੂੰ ਅਕਤੂਬਰ ਤੇ 6 ਨਵੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣ ਦਾ ਨੋਟਿਸ ਜਾਰੀ ਹੋਇਆ ਸੀ। ਉਹ ਪਹਿਲਾਂ ਖੇਡਾਂ ਦੀ ਮੀਟਿੰਗ ਕਰਕੇ ਤੇ ਫੇਰ ਕੋਰੋਨਾ ਪੌਜ਼ੇਟਿਵ ਮੰਤਰੀ ਨਾਲ ਮੁਲਾਕਾਤ ਮਗਰੋਂ ਖੁਦ ਨੂੰ ਕੁਆਰੰਟੀਨ ਕਰਕੇ ਪੇਸ਼ ਨਹੀਂ ਹੋਇਆ ਸੀ।
Big News | Captain ਦੇ ਪੁੱਤਰ ਪਹੁੰਚੇ ED Office | Raninder
ਰਣਇੰਦਰ ਖਿਲਾਫ ਈਡੀ ਵੱਲੋਂ ਜਾਰੀ ਸੰਮਨ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਤਹਿਤ ਦਰਜ ਇੱਕ ਕੇਸ ਨਾਲ ਸਬੰਧਤ ਹੈ। ਰਣਇੰਦਰ ਸਿੰਘ ਤੋਂ ਈਡੀ ਨੇ ਸਾਲ 2016 ਵਿੱਚ ਇਸ ਕੇਸ ਵਿੱਚ ਪੁੱਛਗਿੱਛ ਕੀਤੀ ਸੀ ਤੇ ਉਸ ਨੂੰ ਸਵਿਟਜ਼ਰਲੈਂਡ ਨੂੰ ਫੰਡਾਂ ਦੀ ਕਥਿਤ ਤੌਰ ’ਤੇ ਕੀਤੀ ਜਾ ਰਹੀ ਹਰਕਤ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਇੱਕ ਟਰੱਸਟ ਤੇ ਕੁਝ ਟਰੱਸਟੀ ਬਣਾਉਣ ਬਾਰੇ ਪੁਛਗਿੱਛ ਲਈ ਬੁਲਾਇਆ ਗਿਆ ਸੀ।
ਇਸ ਮਾਮਲੇ 'ਚ ਪਹਿਲਾਂ ਵੀ ਆਮਦਨੀ ਟੈਕਸ ਵਿਭਾਗ ਵਲੋਂ ਪਹਿਲਾਂ ਜਾਂਚ ਕੀਤੀ ਗਈ ਸੀ। ਰਣਇੰਦਰ ਸਿੰਘ ਨੇ ਪਹਿਲਾਂ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਹਾਲ ਹੀ ਵਿਚ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸੱਕਤਰ ਹਰੀਸ਼ ਰਾਵਤ ਨੇ ਵੀ ਈਡੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਬੇਟੇ ਨੂੰ ਸੰਮਨ ਜਾਰੀ ਕੀਤੇ ਜਾਣ 'ਤੇ ਸਵਾਲ ਚੁੱਕੇ ਸੀ। ਰਾਵਤ ਨੇ ਕਿਹਾ ਸੀ ਕਿ ਈਡੀ ਸੰਮਨ ਜਾਰੀ ਕਰਕੇ ਅਮਰਿੰਦਰ ਸਿੰਘ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਕਿਉਂਕਿ ਕੈਪਟਨ ਨੇ ਸਮੰਨ ਜਾਰੀ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਪੰਜਾਬ 'ਚ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਮੱਤਾ ਪਾਸ ਕੀਤਾ ਸੀ।
Coronavirus in Punjab: ਪੰਜਾਬ ਨੂੰ ਕੋਰੋਨਾ ਤੋਂ ਨਹੀਂ ਬਚਾ ਸਕੀ ਕੈਪਟਨ ਸਰਕਾਰ! ਕੇਂਦਰ ਸਰਕਾਰ ਦੇ ਅੰਕੜਿਆਂ ਨੇ ਉਡਾਈ ਨੀਂਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਆਖਰ ਈਡੀ ਸਾਹਮਣੇ ਪੇਸ਼ ਹੋਇਆ ਕੈਪਟਨ ਦਾ ਫਰਜ਼ੰਦ ਰਣਇੰਦਰ, ਫੇਮਾ ਤਹਿਤ ਪੁੱਛਗਿੱਛ
ਏਬੀਪੀ ਸਾਂਝਾ
Updated at:
19 Nov 2020 12:01 PM (IST)
ਪਹਿਲਾਂ ਰਣਇੰਦਰ ਨੂੰ 6 ਨਵੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣ ਦਾ ਨੋਟਿਸ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਈਡੀ ਨੇ ਰਣਇੰਦਰ ਨੂੰ ਤੀਜੀ ਵਾਰ 19 ਨਵੰਬਰ ਨੂੰ ਪੇਸ਼ ਹੋਣ ਦਾ ਨੋਟਿਸ ਭੇਜਿਆ ਸੀ।
ਪੁਰਾਣੀ ਤਸਵੀਰ
- - - - - - - - - Advertisement - - - - - - - - -