Punjab News Ranjit Rana Murder Case : ਰਣਜੀਤ ਰਾਣਾ ਕਤਲ ਕੇਸ 'ਚ ਮਲੋਟ ਥਾਣਾ ਸਦਰ ਦੀ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 4 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ। ਰਿਮਾਂਡ ਅੱਜ ਪੂਰਾ ਹੋਣ 'ਤੇ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਮੋਗਾ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ ਮਿਲਿਆ ਹੈ। 



20 ਅਕਤੂਬਰ 2020 ਨੂੰ ਮਲੌਟ ਦੇ ਨਜ਼ਦੀਕ ਪਿੰਡ ਔਲਖ ਵਿਖੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਰਣਜੀਤ ਸਿੰਘ ਰਾਣਾ ਦਾ ਕਤਲ ਹੋਇਆ ਸੀ। ਜਿਸ ਵਿਚ ਰਾਣੇ ਦੀ ਪਤਨੀ ਦੇ ਬਿਆਨਾਂ 'ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਮਾਮਲੇ ਵਿਚ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਥਾਣਾ ਸਦਰ ਮਲੌਟ ਦੀ ਪੁਲਿਸ ਨੇ ਰਿਮਾਂਡ ਲੈਣ ਲਈ ਮਲੌਟ ਦੀ ਅਦਾਲਤ ਵਿਚ 21 ਜੁਲਾਈ ਨੂੰ ਪੇਸ਼ ਕੀਤਾ ਗਿਆ ਸੀ। ਜਿਸ ਵਿਚ ਅਦਾਲਤ ਵਲੋਂ ਪੁਲਿਸ ਨੂੰ 7 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਸੀ।



ਲਾਰੈਂਸ ਨੂੰ ਰਿਮਾਂਡ ਪੂਰਾ ਹੋਣ 'ਤੇ ਫਿਰ 28 ਤਰੀਕ ਨੂੰ ਦੁਬਾਰਾ ਪੇਸ਼ ਕਰਨ 'ਤੇ ਮਲੌਟ ਪੁਲਿਸ 4 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਸੀ। ਅੱਜ ਲਾਰੈਂਸ ਦਾ ਰਿਮਾਂਡ ਪੂਰਾ ਹੋਣ 'ਤੇ ਮਾਨਯੋਗ ਮਲੌਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਜੱਜਾਂ ਸ਼ਹਿਬ ਨੇ ਸਾਰਿਆਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ  । ਇਸ ਤੋਂ ਬਾਅਦ ਲਾਰੈਸ ਨੂੰ ਫ਼ਰੀਦਕੋਟ ਤੇ ਮੋਗਾ ਪੁਲਿਸ ਨੇ ਲਾਰੈਂਸ ਦੇ ਰਿਮਾਂਡ ਦੀ ਮੰਗ ਕੀਤੀ ਸੀ। ਜਿਸ ਵਿਚ ਮਾਨਯੋਗ ਅਦਾਲਤ ਨੇ ਮੋਗਾ ਪੁਲਿਸ ਨੂੰ ਟਰਾਂਜਿਟ ਰਿਮਾਂਡ ਮਿਲਿਆ  ਹੈ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ