ਪੜਚੋਲ ਕਰੋ

ਖਹਿਰਾ ਜਾਂ ਮਾਨ, ਬ੍ਰਹਮਪੁਰਾ ਕਿਸਦਾ ਦੇਣਗੇ ਸਾਥ..?

ਅੰਮ੍ਰਿਤਸਰ: ਪੰਜਾਬ ਵਿੱਚ ਸਿਆਸੀ ਗੱਠਜੋੜ ਹੋਣ ਦੀਆਂ ਸੰਭਾਵਨਾ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੂਬੇ ਵਿੱਚ ਸਿਆਸੀ ਧਿਰਾਂ ਇਕ ਦੂਜੇ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਫੂਕ ਫੂਕ ਕੇ ਪੈਰ ਰੱਖ ਰਹੀਆਂ ਹਨ ਹਾਲ ਹੀ ਵਿੱਚ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਨਾਲ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੀ ਰਾਤ ਮੁਲਾਕਾਤ ਕੀਤੀ। 'ਏਬੀਪੀ ਸਾਂਝਾ' ਨਾਲ ਖ਼ਾਸ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਹ ਮੁਲਾਕਾਤ ਹਾਂ ਪੱਖੀ ਮਾਹੌਲ ਵਿੱਚ ਹੋਈ ਅਤੇ ਇਸ ਦੇ ਹਾਂ ਪੱਖੀ ਨਤੀਜੇ ਨਿਕਲਣ ਦੀ ਉਮੀਦ ਹੈ। ਬ੍ਰਹਮਪੁਰਾ ਨੇ ਆਖਿਆ ਕਿ ਹਾਲੇ ਸਿਰਫ 2019 ਦੀਆਂ ਚੋਣਾਂ ਸਬੰਧੀ ਹੀ ਗੱਲ ਹੋਈ ਹੈ ਇਸ ਤੋਂ ਇਲਾਵਾ ਹੋਰ ਕੋਈ ਗੱਲਬਾਤ ਨਹੀਂ ਹੋਈ ਅਤੇ ਭਵਿੱਖ ਦੀਆਂ ਮੀਟਿੰਗਾਂ ਦੇ ਵਿੱਚ ਇਸ ਦੇ ਨਤੀਜੇ ਨਿਕਲਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ: ਖਹਿਰਾ ਦੇ ਵੱਖ ਹੁੰਦਿਆਂ ਹੀ ਟਕਸਾਲੀਆਂ ਕੋਲ ਪਹੁੰਚੇ ਭਗਵੰਤ ਮਾਨ ਟਕਸਾਲੀ ਆਗੂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੂਬੇ ਵਿੱਚ ਤੀਜਾ ਗੱਠਜੋੜ ਬਣੇ ਜੋ ਅਕਾਲੀ ਦਲ ਅਤੇ ਕਾਂਗਰਸ ਦਾ ਬਦਲ ਹੋਵੇ ਅਤੇ ਇਹ ਹੀ ਪੰਜਾਬ ਦੇ ਲੋਕ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਨੇ ਉਨ੍ਹਾਂ ਦੀ ਕੇਜਰੀਵਾਲ ਦੇ ਨਾਲ ਗੱਲ ਨਹੀਂ ਕਰਵਾਈ। ਸੁਖਪਾਲ ਸਿੰਘ ਖਹਿਰਾ ਨਾਲ ਚੱਲ ਰਹੀ ਗੱਲਬਾਤ ਤੇ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਦੀ ਗੱਲਬਾਤ ਤਾਂ ਚੱਲ ਰਹੀ ਹੈ ਪਰ ਅੰਤਿਮ ਫ਼ੈਸਲਾ ਸਾਰਿਆਂ ਦੇ ਨਾਲ ਸਲਾਹ ਕਰਕੇ ਹੀ ਲਿਆ ਜਾਵੇਗਾ। ਸਬੰਧਤ ਖ਼ਬਰ: 'ਆਪ' ਛੱਡਣ ਮਗਰੋਂ ਖਹਿਰਾ ਭਲਕੇ ਕਰਨਗੇ ਵੱਡਾ ਧਮਾਕਾ ਬ੍ਰਹਮਪੁਰਾ ਨੇ ਕਿਹਾ ਕਿ ਲੋਕ ਕਾਂਗਰਸ ਤੋਂ ਵੀ ਔਖੇ ਹਨ ਅਤੇ ਅਕਾਲੀ ਦਲ ਦੀਆਂ ਪਰਿਵਾਰਵਾਦ ਦੀਆਂ ਨੀਤੀਆਂ ਤੋਂ ਵੀ ਔਖੇ ਹਨ ਅਤੇ ਹਾਲੇ ਅਸੀਂ ਫੈਸਲਾ ਲੈਣਾ ਹੈ ਕਿ ਕੀ ਕਰਨਾ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਪੱਤੇ ਪੂਰੀ ਤਰ੍ਹਾਂ ਨਹੀਂ ਖੋਲ੍ਹੇ ਅਤੇ ਕਈ ਸਵਾਲਾਂ ਦਾ ਜਵਾਬ ਗੋਲਮੋਲ ਦਿੱਤਾ ਕਿ ਉਹ ਨਿੱਜੀ ਤੌਰ 'ਤੇ ਭਗਵੰਤ ਮਾਨ ਨਾਲ ਜਾਣਾ ਚਾਹੁੰਦੇ ਹਨ ਜਾਂ ਸੁਖਪਾਲ ਸਿੰਘ ਖਹਿਰਾ ਦਾ ਸਾਥ ਦੇਣਗੇ। ਇਹ ਵੀ ਪੜ੍ਹੋ: 'ਆਪ' ਵੱਲੋਂ ਬੇਅਦਬੀ ਮਾਮਲਿਆਂ 'ਤੇ ਬਾਦਲ ਤੇ ਕੈਪਟਨ ਦਾ ਕੱਚਾ ਚਿੱਠਾ ਖੋਲ੍ਹਣ ਦਾ ਐਲਾਨ ਪੰਜਾਬ ਦੇ ਵਿੱਚ ਅਕਾਲੀ ਦਲ ਦੁਬਾਰਾ ਪੈਰਾਂ ਸਿਰ ਨਹੀਂ ਹੋ ਸਕਦਾ ਅਤੇ ਨਾ ਹੀ ਇਸ ਦੀ ਕੋਈ ਸੰਭਾਵਨਾ ਹੈ ਬ੍ਰਹਮਪੁਰਾ ਨੇ ਕਿਹਾ ਕਿ ਨਰਿੰਦਰ ਮੋਦੀ ਵੱਲੋਂ ਗੁਰਦਾਸਪੁਰ 'ਚ ਕੀਤੀ ਗਈ। ਰੈਲੀ ਨਾਲ ਸਿੱਖ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਮਨਸ਼ਾ ਸੀ ਇਸ ਦਾ ਅਕਾਲੀ ਦਲ ਨੂੰ ਕੋਈ ਵੀ ਫਾਇਦਾ ਨਹੀਂ ਮਿਲੇਗਾ। ਨਾਲ ਹੀ ਕਿਹਾ ਕਿ ਕੇਂਦਰ ਵੱਲੋਂ ਜਨਰਲ ਵਰਗ ਨੂੰ ਦਿੱਤੇ ਜਾਣ ਵਾਲੇ ਰਾਖਵੇਂਕਰਨ ਨੂੰ ਬ੍ਰਹਮਪੁਰਾ ਨੇ ਚੋਣ ਸਟੰਟ ਕਰਾਰ ਦਿੱਤਾ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget