ਪੜਚੋਲ ਕਰੋ

ਵਿਰੋਧੀ ਕਬੂਲਣਗੇ ਢੱਡਰੀਆਂ ਵਾਲੇ ਦੀ ਵੰਗਾਰ?

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਧਾਰਮਿਕ ਦੀਵਾਨ ਨਾ ਸਜਾਉਣ ਦੇ ਫ਼ੈਸਲੇ ਮਗਰੋਂ ਨਵੀਂ ਚਰਚਾ ਛਿੜ ਗਈ ਹੈ। ਸੋਸ਼ਲ ਮੀਡੀਆ ਉੱਪਰ ਕੁਝ ਲੋਕ ਇਸ ਨੂੰ ਸਹੀ ਕਰਾਰ ਦੇ ਰਹੇ ਹਨ ਤੇ ਕੁਝ ਢੱਡਰੀਆਂ ਵਾਲੇ ਦਾ ਵਿਰੋਧ ਕਰਨ ਵਾਲਿਆਂ ਨੂੰ ਮੰਦਾ ਬੋਲ ਰਹੇ ਹਨ। ਕੁਝ ਵਿਦਵਾਨਾਂ ਦਾ ਵੀ ਤਰਕ ਹੈ ਕਿ ਇਸ ਤਰ੍ਹਾਂ ਕਿਸੇ ਨੂੰ ਸਿੱਖ ਪ੍ਰਚਾਰ ਬੰਦ ਕਰਨ ਲਈ ਮਜਬੂਰ ਕੀਤਾ ਜਾਣਾ ਸਹੀ ਨਹੀਂ।

ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਧਾਰਮਿਕ ਦੀਵਾਨ ਨਾ ਸਜਾਉਣ ਦੇ ਫ਼ੈਸਲੇ ਮਗਰੋਂ ਨਵੀਂ ਚਰਚਾ ਛਿੜ ਗਈ ਹੈ। ਸੋਸ਼ਲ ਮੀਡੀਆ ਉੱਪਰ ਕੁਝ ਲੋਕ ਇਸ ਨੂੰ ਸਹੀ ਕਰਾਰ ਦੇ ਰਹੇ ਹਨ ਤੇ ਕੁਝ ਢੱਡਰੀਆਂ ਵਾਲੇ ਦਾ ਵਿਰੋਧ ਕਰਨ ਵਾਲਿਆਂ ਨੂੰ ਮੰਦਾ ਬੋਲ ਰਹੇ ਹਨ। ਕੁਝ ਵਿਦਵਾਨਾਂ ਦਾ ਵੀ ਤਰਕ ਹੈ ਕਿ ਇਸ ਤਰ੍ਹਾਂ ਕਿਸੇ ਨੂੰ ਸਿੱਖ ਪ੍ਰਚਾਰ ਬੰਦ ਕਰਨ ਲਈ ਮਜਬੂਰ ਕੀਤਾ ਜਾਣਾ ਸਹੀ ਨਹੀਂ। ਦਰਅਸਲ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਕਿਸੇ ਤਰ੍ਹਾਂ ਦਾ ਖੂਨ ਖਰਾਬਾ ਹੋਵੇ। ਇਸੇ ਲਈ ਉਨ੍ਹਾਂ ਨੇ ਧਾਰਮਿਕ ਦੀਵਾਨ ਨਾ ਸਜਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਚੈਨਲ ’ਤੇ ਆ ਕੇ ਉਨ੍ਹਾਂ ਨਾਲ ਸੰਵਾਦ ਕਰਨ ਦੀ ਚੁਣੌਤੀ ਵੀ ਦਿੱਤੀ ਹੈ। ਸੋਸ਼ਲ ਮੀਡੀਆ ਉੱਪਰ ਬਹਿਸ ਛਿੜੀ ਹੈ ਕਿ ਢੱਡਰੀਆਂ ਵਾਲੇ ਦਾ ਵਿਰੋਧ ਕਰਨ ਵਾਲੇ ਉਨ੍ਹਾਂ ਦੀ ਚੁਣੌਤੀ ਕਿਉਂ ਨਹੀਂ ਸਵੀਕਾਰ ਕਰਦੇ। ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਜਿੱਥੇ ਕਿਤੇ ਵੀ ਧਾਰਮਿਕ ਦੀਵਾਨ ਸਜਾ ਰਹੇ ਹਨ, ਉੱਥੇ ਭਾਈ ਅਮਰੀਕ ਸਿੰਘ ਅਜਨਾਲਾ ਤੇ ਹੋਰ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਇੱਥੋਂ ਤਕ ਕਿ ਖੂਨ-ਖਰਾਬੇ ਤੇ ਮਾਰਨ ਤਕ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘ਮੈਨੂੰ ਆਪਣੀ ਜਾਨ ਦਾ ਡਰ ਨਹੀਂ ਪਰ ਧਾਰਮਿਕ ਦੀਵਾਨਾਂ ਦੌਰਾਨ ਜੇ ਕਿਤੇ ਟਕਰਾਅ ਹੋ ਗਿਆ ਤਾਂ ਕਈ ਕੀਮਤੀ ਜਾਨਾਂ ਜਾ ਸਕਦੀਆਂ ਹਨ, ਜਿਸ ਦੇ ਬਚਾਅ ਲਈ ਉਨ੍ਹਾਂ ਫਿਲਹਾਲ ਧਾਰਮਿਕ ਦੀਵਾਨ ਨਾ ਸਜਾਉਣ ਦਾ ਫ਼ੈਸਲਾ ਲਿਆ ਹੈ।’ ਉਨ੍ਹਾਂ ਭਾਈ ਅਜਨਾਲਾ ਨੂੰ ਚੁਣੌਤੀ ਦਿੱਤੀ ਕਿ ਮਾਰਚ ਮਹੀਨੇ ਉਹ ਚੈਨਲ ’ਤੇ ਉਨ੍ਹਾਂ ਨੂੰ ਸੱਦਾ ਦੇਣਗੇ ਤੇ 30 ਮਿੰਟ ਦੇ ਸਮੇਂ ਦੌਰਾਨ ਉਨ੍ਹਾਂ ਦੇ ਪ੍ਰਸ਼ਨਾਂ ਦੇ ਉੱਤਰ ਦੇਣਗੇ। ਦੂਜੇ ਪਾਸੇ ਅਜਨਾਲਾ ਨੂੰ ਵੀ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ ਤੇ ਸੰਗਤ ਫ਼ੈਸਲਾ ਲਵੇਗੀ। ਰਣਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਸ਼ਿਕਵਾ ਜ਼ਾਹਿਰ ਕਰਦਿਆਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਛਬੀਲ ਦੀ ਆੜ ਹੇਠ ਉਨ੍ਹਾਂ ਦੇ ਵਿਅਕਤੀ ਨੂੰ ਕਤਲ ਕਰ ਦਿੱਤਾ ਗਿਆ ਪਰ ਉਨ੍ਹਾਂ ਨੇ ਇਸ ਦੀ ਨਿੰਦਾ ਤਕ ਨਹੀਂ ਕੀਤੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਉਹ ਅਕਸਰ ਅਖ਼ਬਾਰਾਂ ’ਚ ਬਿਆਨ ਦਿੰਦੇ ਹਨ ਕਿ ਢੱਡਰੀਆਂ ਵਾਲਾ ਕਮੇਟੀ ਨਾਲ ਬੈਠ ਕੇ ਮਸਲੇ ਦਾ ਹੱਲ ਕਰੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਹਰੇਕ ਵਿਵਾਦਤ ਮਸਲੇ ਬਾਰੇ ਚੈਨਲ ’ਤੇ ਬੈਠ ਕੇ ਸੰਵਾਦ ਕਰਨ ਨੂੰ ਤਿਆਰ ਹਨ ਤਾਂ ਜੋ ਸਾਰੀ ਗੱਲਬਾਤ ਦੁਨੀਆ ਦੇਖ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕਦੇ ਨਹੀਂ ਕਿਹਾ ਕਿ ਗੁਰੂ ਸਾਹਿਬ ਦੇ ਅਸਥਾਨਾਂ ਨੂੰ ਢਾਹ ਦਿਓ ਤੇ ਸਰੋਵਰਾਂ ਨੂੰ ਬੰਦ ਕਰ ਦਿਓ। ਉਹ ਸਾਰੇ ਧਾਰਮਿਕ ਅਸਥਾਨਾਂ ਦਾ ਸਤਿਕਾਰ ਕਰਦੇ ਹਨ ਪਰ ਗੁਰੂ ਗ੍ਰੰਥ ਸਾਹਿਬ ’ਚ ਦਰਜ ਗੁਰਬਾਣੀ ਦਾ ਗਿਆਨ ਸਭ ਤੋਂ ਉੱਤਮ ਹੈ।

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget