Punjab News: ਸ਼੍ਰੋਮਣੀ ਅਕਾਲੀ ਦਲ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਤੋਂ ਪਹਿਲਾਂ ਖਰੜ ਤੋਂ ਵੱਡਾ ਝਟਕਾ ਲੱਗਿਆ ਹੈ। ਸੁਖਬੀਰ ਬਾਦਲ ਦੇ ਕਰੀਬੀ, ਪਾਰਟੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।
ਫਿਲਹਾਲ ਉਹ ਪਾਰਟੀ ਵਿੱਚ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ ਅਤੇ 2 ਵਾਰ ਖਰੜ ਵਿਧਾਨ ਸਭਾ ਤੋਂ ਚੋਣ ਵੀ ਲੜ ਚੁੱਕੇ ਹਨ, ਪਰ ਇਨ੍ਹਾਂ ਵਿੱਚ ਉਨ੍ਹਾਂ ਨੂੰ ਜਿੱਤ ਨਹੀਂ ਮਿਲੀ ਸੀ। ਰਣਜੀਤ ਸਿੰਘ ਦਾ ਕਹਿਣਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਹਟਾਇਆ ਗਿਆ ਸੀ ਜਿਸ ਕਰਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਸੀ।
ਇਸ ਦੇ ਨਾਲ ਹੀ ਪਾਰਟੀ ਦੀ ਅੰਦਰੂਨੀ ਕਮੇਟੀਆਂ ਵਿੱਚ ਹਲਕੇ ਦੇ ਆਗੂਆਂ ਦੀ ਅਣਦੇਖੀ ਅਤੇ ਬਾਹਰੀ ਲੋਕਾਂ ਨੂੰ ਜ਼ਿੰਮੇਵਾਰੀ ਸੌਂਪਣਾ ਹੈ। ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਸਥਾਨਕ ਵਰਕਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਹੁਣ ਉਨ੍ਹਾਂ ਨੇ ਪਾਰਟੀ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਲਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।