Ludhiana News: ਥਾਣੇਦਾਰ ਦਾ ਸ਼ਰਮਨਾਕ ਕਾਰਾ! ਔਰਤ ਦੀ ਅਸਲੀਲ ਵੀਡੀਓ ਬਣਾ ਕਰਦਾ ਰਿਹਾ ਬਲਾਤਕਾਰ, ਗਰਭਵਤੀ ਹੋਈ ਤਾਂ...
Ludhiana News: ਪੰਜਾਬ ਪੁਲਿਸ ਦੇ ਇੱਕ ਏਐਸਆਈ ਨੇ ਖਾਕੀ ਦਾਗਦਾਰ ਕੀਤਾ ਹੈ। ਥਾਣੇਦਾਰ ਨੇ ਇੱਕ ਔਰਤ ਨੂੰ ਝਾਂਸੇ ’ਚ ਲੈ ਕੇ ਉਸ ਨਾਲ ਜਬਰ-ਜਨਾਹ ਕੀਤਾ।
Ludhiana News: ਪੰਜਾਬ ਪੁਲਿਸ ਦੇ ਇੱਕ ਏਐਸਆਈ ਨੇ ਖਾਕੀ ਦਾਗਦਾਰ ਕੀਤਾ ਹੈ। ਥਾਣੇਦਾਰ ਨੇ ਇੱਕ ਔਰਤ ਨੂੰ ਝਾਂਸੇ ’ਚ ਲੈ ਕੇ ਉਸ ਨਾਲ ਜਬਰ-ਜਨਾਹ ਕੀਤਾ। ਇੰਨਾ ਹੀ ਨਹੀਂ ਮੁਲਜ਼ਮ ਨੇ ਉਸ ਦੀ ਅਸ਼ਲੀਲ ਫੋਟੋ ਆਪਣੇ ਕੋਲ ਰੱਖ ਲਈ ਤੇ ਵੀਡੀਓ ਵੀ ਬਣਾ ਲਈ। ਜਦੋਂ ਔਰਤ ਗਰਭਵਤੀ ਹੋ ਗਈ ਤਾਂ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਮੁਲਜ਼ਮ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ।
ਔਰਤ ਨੇ ਉਸ ਦੇ ਖਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਪੰਜ ਮਹੀਨੇ ਦੀ ਲੰਮੀ ਜਾਂਚ ਤੋਂ ਬਾਅਦ ਔਰਤ ਵੱਲੋਂ ਲਾਏ ਦੋਸ਼ ਸਹੀ ਪਾਏ ਗਏ। ਅਧਿਕਾਰੀਆਂ ਨੇ ਏਐਸਆਈ ’ਤੇ ਕੇਸ ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਥਾਣਾ ਸਦਰ ਦੇ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਮੁਲਜ਼ਮ ਏਐਸਆਈ ਸੁਖਵਿੰਦਰ ਸਿੰਘ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੀੜਤਾ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਏਐਸਆਈ ਸੁਖਵਿੰਦਰ ਸਿੰਘ ਨੇ ਉਸ ਦੇ ਨਾਲ ਵੱਖ-ਵੱਖ ਥਾਂਵਾਂ ’ਤੇ ਜਬਰ-ਜਨਾਹ ਕੀਤਾ। ਮੁਲਜ਼ਮ ਨੇ ਉਸ ਦੀ ਅਸ਼ਲੀਲ ਫੋਟੋ ਤੇ ਵੀਡੀਓ ਬਣਾ ਕੇ ਆਪਣੇ ਕੋਲ ਰੱਖ ਲਈ। ਪੀੜਤਾ ਨੇ ਦੋਸ਼ ਲਾਇਆ ਕਿ ਜਦੋਂ ਉਹ ਜਬਰ ਜਨਾਹ ਦੌਰਾਨ ਗਰਭਵਤੀ ਹੋ ਗਈ ਤਾਂ ਏਐਸਆਈ ਸੁਖਵਿੰਦਰ ਨੇ ਗਰਭਪਾਤ ਕਰਵਾਉਣ ਲਈ ਕਿਹਾ।
ਜਦੋਂ ਉਸ ਨੇ ਅਜਿਹਾ ਕਰਨ ਤੋਂ ਮਨ੍ਹਾਂ ਕੀਤਾ ਤਾਂ ਮੁਲਜ਼ਮ ਨੇ ਉਸਦੀ ਅਸ਼ਲੀਲ ਵੀਡੀਓ ਤੇ ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਉਸਦਾ ਗਰਭਪਾਤ ਕਰਵਾ ਦਿੱਤਾ। ਇਸ ਤੋਂ ਬਾਅਦ ਲਗਾਤਾਰ ਮੁਲਜ਼ਮ ਉਸਦੇ ਨਾਲ ਕੁੱਟਮਾਰ ਕਰਦਾ ਰਿਹਾ ਤੇ ਜਬਰ-ਜਨਾਹ ਕਰਦਾ ਰਿਹਾ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਕੇਸ ਦਰਜ ਕਰ ਲਿਆ ਗਿਆ ਹੈ। ਹਾਲੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਪਰ ਉਸ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।