ਪੜਚੋਲ ਕਰੋ
ਵਿਆਹ ਦਾ ਲਾਰਾ ਲਾ ਕੇ ਤਲਾਕਸ਼ੁਦਾ ਮੁਟਿਆਰ ਨਾਲ ਬਲਾਤਕਾਰ, ਅਕਾਲੀ ਲੀਡਰ ਖ਼ਿਲਾਫ਼ ਕੇਸ
ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਵਿਆਹ ਅਪਰੈਲ 2018 ਨੂੰ ਹੋਇਆ ਸੀ ਤੇ ਅਕਤੂਬਰ, 2018 ਨੂੰ ਤਲਾਕ ਹੋ ਗਿਆ। ਉਸ ਨੇ ਦੱਸਿਆ ਕਿ ਸਾਹਿਲ ਗੋਇਲ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ ਤੇ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਕਾਇਮ ਕਰ ਲਏ।

ਪਟਿਆਲਾ: ਇੱਥੋਂ ਤਲਾਕਸ਼ੁਦਾ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਸਰੀਰਕ ਸਬੰਧ ਬਣਾ ਕੇ ਮੁੱਕਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸਾਹਿਲ ਗੋਇਲ ਨਾਂ ਦੇ ਯੂਥ ਅਕਾਲੀ ਆਗੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਸਾਹਿਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਨੂੰ ਅਕਾਲੀ ਦਲ ਲਈ ਸਮਰਪਿਤ ਕੀਤਾ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਵਿਆਹ ਅਪਰੈਲ 2018 ਨੂੰ ਹੋਇਆ ਸੀ ਤੇ ਅਕਤੂਬਰ, 2018 ਨੂੰ ਤਲਾਕ ਹੋ ਗਿਆ। ਉਸ ਨੇ ਦੱਸਿਆ ਕਿ ਸਾਹਿਲ ਗੋਇਲ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ ਤੇ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਕਾਇਮ ਕਰ ਲਏ। ਪੀੜਤਾ ਮੁਤਾਬਕ ਸਾਹਿਲ ਨੇ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ ਤੇ ਜਦ ਉਸ ਨੇ ਵਿਆਹ ਲਈ ਦਬਾਅ ਪਾਇਆ ਤਾਂ ਉਸ ਨੇ ਉਸ ਨੂੰ ਧਮਕੀ ਦਿੱਤੀ ਕਿ ਉਹ ਸਿਆਸਤਦਾਨ ਹੈ, ਮਰਵਾ ਦੇਵੇਗਾ। ਪੀੜਤਾ ਨੇ ਦੱਸਿਆ ਕਿ ਉਸ ਨੇ ਇਸ ਬਾਰੇ ਆਪਣੇ ਪਰਿਵਾਰ ਨੂੰ ਦੱਸਿਆ ਤੇ ਵੂਮੈਨ ਥਾਣੇ ਵਿੱਚ ਸ਼ਿਕਾਇਤ ਦਿੱਤੀ। ਮਹਿਲਾ ਥਾਣੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਸਾਹਿਲ ਗੋਇਲ ਖ਼ਿਲਾਫ਼ ਧਾਰਾ 376 ਤਹਿਤ ਕੇਸ ਦਰਜ ਕਰ ਲਿਆ ਹੈ ਤੇ ਉਸ ਦੀ ਤਲਾਸ਼ ਜਾਰੀ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















