ਸੰਗਰੂਰ: ਜ਼ਿਲ੍ਹੇ ਦੇ ਪਿੰਡ ਭਰਾਜ ਵਿੱਚ ਰਿਸ਼ਤਿਆਂ ਨੂੰ ਕਲੰਕਿਤ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਨਾਬਾਲਗ ਭੈਣਾਂ ਨੂੰ ਉਨ੍ਹਾਂ ਦੇ ਮਾਸੜ ਨੇ ਹੀ ਹਵਸ਼ ਦੀ ਸ਼ਿਕਾਰ ਬਣਾਇਆ ਹੈ। ਦੋਵੇਂ ਭੈਣਾਂ ਸੰਗਰੂਰ ਹਸਪਤਾਲ ਵਿੱਚ ਦਾਖਲ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਦਰਅਸਲ ਇਨ੍ਹਾਂ ਨਾਬਾਲਗ ਕੁੜੀਆਂ ਦੀ ਮਾਂ ਬਿਮਾਰ ਰਹਿੰਦੀ ਹੈ। ਇਸ ਲਈ ਇਨ੍ਹਾਂ ਦਾ ਪਿਤਾ ਉਸ ਨੂੰ ਇਲਾਜ ਲਈ ਚੰਡੀਗੜ੍ਹ ਲੈ ਜਾਂਦਾ ਸੀ। ਇਸ ਦੌਰਾਨ ਕੁੜੀਆਂ ਦਾ ਮਾਸੜ ਇਨ੍ਹਾਂ ਨੂੰ ਆਪਣੇ ਘਰ ਲੈ ਗਿਆ। ਉਹ ਆਪਣੇ ਘਰ ਦੋਵਾਂ ਨਾਲ ਜਬਰ ਜਨਾਹ ਕਰਦਾ ਰਿਹਾ। ਉਹ ਉਨ੍ਹਾਂ ਨੂੰ ਧਮਾਕਾਉਂਦਾ ਸੀ ਕਿ ਇਸ ਬਾਰੇ ਕਿਸੇ ਨੂੰ ਵੀ ਨਾ ਦੱਸਣ।
ਇਸ ਗੱਲ਼ ਦਾ ਭਾਂਡਾ ਉਦੋਂ ਭੱਜਾ ਜਦੋਂ ਕੁੜੀਆਂ ਨੇ ਆਪਣੇ ਮਾਪਿਆਂ ਨੂੰ ਸਭ ਕੁਝ ਦੱਸ ਦਿੱਤਾ। ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪੁਲਿਸ ਮੁਤਾਬਕ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।