Punjab News: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ 6 ਸਾਲ ਦੀ ਨਾਬਾਲਗ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੀੜਤਾ ਦੇ ਪਰਿਵਾਰ ਵਾਲਿਆਂ ਮੁਤਾਬਕ, ਦੋਸ਼ੀ ਉਸ ਨੂੰ ਕਬਰਿਸਤਾਨ ਲੈ ਗਿਆ ਅਤੇ ਘਿਨਾਉਣੀ ਹਰਕਤ ਕੀਤੀ।
ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤਾ ਦੇ ਪਿਤਾ ਨੇ ਦੱਸਿਆ ਹੈ ਕਿ ਬੇਟੀ ਘਰ ਤੋਂ ਥੋੜ੍ਹੀ ਦੂਰ ਇਕ ਕਰਿਆਨੇ ਦੀ ਦੁਕਾਨ 'ਤੇ ਆਪਣੇ ਲਈ ਖਾਣਾ ਖ਼ਰੀਦਣ ਗਈ ਸੀ। ਜਿੱਥੇ ਮੁਲਜ਼ਮ ਜੈਸਮ ਪੁੱਤਰ ਭੋਲਾ ਵਾਸੀ ਤਲਵੰਡੀ ਨਿਪਲਾ, ਫਿਰੋਜ਼ਪੁਰ ਮੌਜੂਦ ਸੀ। ਜੋ ਉਸ ਦੀ ਧੀ ਨੂੰ ਵਰਗਲਾ ਕੇ ਆਪਣੇ ਨਾਲ ਪਿੰਡ ਦੇ ਕਬਰਿਸਤਾਨ ਲੈ ਗਿਆ, ਉਥੇ ਉਸ ਨੇ ਮਾਸੂਮ ਧੀ ਨਾਲ ਬਲਾਤਕਾਰ ਕੀਤਾ।
ਪੁਲਿਸ ਨੇ ਮਾਮਲਾ ਕੀਤਾ ਦਰਜ
ਉਨ੍ਹਾਂ ਦੱਸਿਆ ਕਿ ਰਾਤ ਕਰੀਬ 9 ਵਜੇ ਬੇਟੀ ਨੂੰ ਕਬਰਿਸਤਾਨ ਤੋਂ ਚੁੱਕ ਕੇ ਘਰ ਲਿਆਂਦਾ ਗਿਆ ਪਰ ਜਦੋਂ ਉਸ ਦੀ ਹਾਲਤ ਨਾਜ਼ੁਕ ਹੋ ਗਈ ਤਾਂ ਉਸ ਨੂੰ ਇਲਾਜ ਲਈ ਜ਼ੀਰਾ ਲਿਜਾਇਆ ਗਿਆ। ਥਾਣਾ ਮੱਖੂ ਦੇ ਏਐਸਆਈ ਬਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ