Crime News: ਫ਼ਿਰੋਜ਼ਪੁਰ ਵਿੱਚ ਇੱਕ ਵਿਆਹੁਤਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਨਾਲ ਉਸਦੇ ਪਤੀ ਦੇ ਦੋਸਤ ਨੇ ਬਲਾਤਕਾਰ ਕੀਤਾ ਸੀ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ੀ ਅਤੇ ਦੋ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਪੀੜਤਾ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ।


ਪੀੜਤ ਨੇ ਸੁਣਾਈ ਹੱਡਬੀਤੀ


ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪੀੜਤਾ ਨੇ ਦੱਸਿਆ ਕਿ ਉਹ 13 ਜੂਨ ਦੀ ਦੁਪਹਿਰ ਨੂੰ ਆਪਣੇ ਸਹੁਰੇ ਘਰ ਤੋਂ ਪੈਸੇ ਲੈਣ ਲਈ ਫ਼ਿਰੋਜ਼ਪੁਰ ਸ਼ਹਿਰ ਸਥਿਤ ਆਪਣੇ ਪੇਕੇ ਆਈ ਸੀ। ਜਦੋਂ ਉਹ ਆਪਣੇ ਪੇਕੇ  ਪਹੁੰਚੀ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਮਾਂ ਕਿਤੇ ਗਈ ਹੋਈ ਹੈ। ਜਦਕਿ ਉਸਦੀ ਭਰਜਾਈ ਗੁਆਂਢੀਆਂ ਦੇ ਘਰ ਗਈ ਹੋਈ ਹੈ। ਇਸੇ ਦੌਰਾਨ ਮੁਲਜ਼ਮ ਪ੍ਰਤਾਪ ਸਿੰਘ ਵਾਸੀ ਗੁਰੂਹਰਸਹਾਏ ਆਪਣੇ ਦੋ ਦੋਸਤਾਂ ਨਾਲ ਬਾਈਕ ’ਤੇ ਆਇਆ।


ਪਤੀ ਦੇ ਦੋਸਤ ਨੇ ਦਿੱਤਾ ਵਾਰਦਾਤ ਨੂੰ ਅੰਜਾਮ


ਮੁਲਜ਼ਮ ਉਸ ਦੇ ਪਤੀ ਦਾ ਦੋਸਤ ਹੈ, ਜੋ ਪਹਿਲਾਂ ਹੀ ਪੀੜਤਾ ਦੇ ਪਤੀ ਨਾਲ ਉਸ ਦੇ ਪੇਕੇ ਘਰ ਆਇਆ ਹੋਇਆ ਸੀ। ਔਰਤ ਨੂੰ ਘਰ 'ਚ ਇਕੱਲੀ ਦੇਖ ਕੇ ਦੋਸ਼ੀ ਨੇ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੇ ਸਮੇਂ ਉਸ ਦੇ ਦੋਵੇਂ ਦੋਸਤ ਦਰਵਾਜ਼ੇ ਦੇ ਬਾਹਰ ਖੜ੍ਹੇ ਸਨ।


ਪੁਲਿਸ ਨੇ ਮਾਮਲਾ ਕੀਤਾ ਦਰਜ


ਫ਼ਿਰੋਜ਼ਪੁਰ ਸਿਟੀ ਥਾਣੇ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਪ੍ਰਤਾਪ ਸਿੰਘ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਜਬਰ ਜਨਾਹ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਹਾਲੇ ਪੁਲਿਸ ਦੀ ਪਕੜ ਤੋਂ ਬਾਹਰ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।